ਵਿਆਹ ਤੋਂ ਬਾਅਦ ਪਤੀ ਨੂੰ ਆਸਟ੍ਰੇਲੀਆ ਨਾ ਲਿਜਾਣ ਸਬੰਧੀ ਪਤਨੀ ਨਾਮਜ਼ਦ

Sunday, Jul 23, 2023 - 06:16 PM (IST)

ਵਿਆਹ ਤੋਂ ਬਾਅਦ ਪਤੀ ਨੂੰ ਆਸਟ੍ਰੇਲੀਆ ਨਾ ਲਿਜਾਣ ਸਬੰਧੀ ਪਤਨੀ ਨਾਮਜ਼ਦ

ਤਰਨਤਾਰਨ (ਰਮਨ)- ਵਿਆਹ ਕਰਵਾਉਣ ਤੋਂ ਬਾਅਦ ਪਤਨੀ ਵਲੋਂ ਪਤੀ ਨੂੰ ਵਿਦੇਸ਼ ਨਾ ਲਿਜਾਣ, ਨਾਲ ਨਾ ਰੱਖਣ ਅਤੇ ਕੀਤੇ ਗਏ ਇਕਰਾਰਨਾਮੇ ਤੋਂ ਮੁੱਕਰਨ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਪਤਨੀ, ਸਹੁਰਾ ਅਤੇ ਵਿਚੋਲਣ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਆਹ ਤੋਂ ਬਾਅਦ ਕਰੀਬ ਚਾਰ ਸਾਲ ਪਹਿਲਾਂ ਪਤਨੀ ਆਪਣੇ ਪਤੀ ਨੂੰ ਧੋਖਾ ਦੇ ਕੇ ਆਸਟ੍ਰੇਲੀਆ ਜਾ ਪੁੱਜੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੀ ਪੁਲਸ ਚੌਂਕੀ ਬੱਸ ਸਟੈਂਡ ਦੇ ਇੰਚਾਰਜ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਮਲੀਆ ਵਲੋਂ ਦਿੱਤੇ ਗਏ ਬਿਆਨਾਂ ਵਿਚ ਦੱਸਿਆ ਗਿਆ ਹੈ ਕਿ ਉਸ ਦੇ ਭਤੀਜੇ ਮਨਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਮਲੀਆ ਦਾ ਵਿਆਹ 2019 ਦੌਰਾਨ ਮਨਪ੍ਰੀਤ ਕੌਰ ਪੁੱਤਰੀ ਉੱਤਮ ਸਿੰਘ ਵਾਸੀ ਪਿੰਡ ਕਲੇਰ ਨਾਲ ਹੋਇਆ ਸੀ। ਜਿਸ ਵਿਚ ਕੁੜੀ ਵਲੋਂ ਮੁੰਡੇ ਨੂੰ ਆਸਟ੍ਰੇਲੀਆ ਲੈ ਜਾਣ ਸਬੰਧੀ ਵਾਅਦਾ ਕੀਤਾ ਗਿਆ ਸੀ ਅਤੇ ਇਸ ਦੌਰਾਨ ਕਰੀਬ 21 ਲੱਖ ਰੁਪਏ ਦਾ ਖ਼ਰਚ ਵੀ ਆਇਆ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਅਕਾਲੀ ਆਗੂ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਵਿਆਹ ਤੋਂ ਬਾਅਦ ਮਨਪ੍ਰੀਤ ਕੌਰ ਆਸਟ੍ਰੇਲੀਆ ਰਵਾਨਾ ਹੋ ਗਈ, ਜਿਸ ਤੋਂ ਬਾਅਦ ਉਸ ਵਲੋਂ ਆਪਣੇ ਪਤੀ ਨਾਲ ਰਹਿਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ। ਜਦੋਂ ਵੱਖ-ਵੱਖ ਪੰਚਾਇਤਾਂ ਰਾਹੀਂ ਇਸ ਮਾਮਲੇ ਨੂੰ ਨਿਬੇੜਨ ਸਬੰਧੀ ਇਕਰਾਰਨਾਮਾ ਕੀਤਾ ਗਿਆ ਤਾਂ ਉਸ ਵਿਚ ਕੁੜੀ ਦੇ ਪਿਤਾ ਵਲੋਂ 21 ਲੱਖ ਰੁਪਏ ਦੇਣ ਦੀ ਗੱਲ ਸਬੰਧੀ ਸਹਿਮਤੀ ਜਤਾਈ ਗਈ ਪਰ ਉਨ੍ਹਾਂ ਵਲੋਂ ਕੀਤੇ ਗਏ ਇਕਰਾਰਨਾਮੇ ਤੋਂ ਮੁੱਕਰਨਾ ਸ਼ੁਰੂ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਨੇ ਯੂਟਿਊਬ ਚੈਨਲ ਕੀਤਾ ਲਾਂਚ

ਏ.ਐੱਸ.ਆਈ ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਦੇ ਬਿਆਨਾਂ ਹੇਠ ਮਨਪ੍ਰੀਤ ਕੌਰ ਪੁੱਤਰੀ ਉੱਤਮ ਸਿੰਘ, ਸਹੁਰਾ ਉੱਤਮ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਕਲੇਰ ਅਤੇ ਵਿਚੋਲਣ ਨਰਿੰਦਰ ਕੌਰ ਪਤਨੀ ਹਰਪ੍ਰੀਤ ਸਿੰਘ ਵਾਸੀ ਨੂਰਦੀ ਅੱਡਾ ਤਰਨਤਾਰਨ ਖਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News