ਕਲਾਨੌਰ ’ਚ ਜੰਗਲੀ ਲੰਗੂਰ ਦੀ ਦਸਤਕ, ਦੁਕਾਨਦਾਰਾਂ ਤੇ ਬੱਚਿਆਂ ’ਚ ਦਹਿਸ਼ਤ ਦਾ ਮਾਹੌਲ

Monday, Mar 02, 2026 - 04:26 PM (IST)

ਕਲਾਨੌਰ ’ਚ ਜੰਗਲੀ ਲੰਗੂਰ ਦੀ ਦਸਤਕ, ਦੁਕਾਨਦਾਰਾਂ ਤੇ ਬੱਚਿਆਂ ’ਚ ਦਹਿਸ਼ਤ ਦਾ ਮਾਹੌਲ

ਕਲਾਨੌਰ (ਮਨਮੋਹਨ) : ਕਲਾਨੌਰ ਸ਼ਹਿਰ ’ਚ ਇਕ ਵੱਡਾ ਜੰਗਲੀ ਲੰਗੂਰ ਅਚਾਨਕ ਦਿਖਾਈ ਦੇਣ ਕਾਰਨ ਇਲਾਕਾ ਨਿਵਾਸੀਆਂ, ਖ਼ਾਸ ਕਰ ਕੇ ਬੱਚਿਆਂ ’ਚ ਭਾਰੀ ਦਹਿਸ਼ਤ ਫੈਲ ਗਈ। ਲੋਕਾਂ ਨੇ ਦੱਸਿਆ ਕਿ ਇਹ ਲੰਗੂਰ ਕਦੇ ਬਾਜ਼ਾਰਾਂ ’ਚ ਦੁਕਾਨਾਂ ਦੀਆਂ ਛੱਤਾਂ ’ਤੇ ਅਤੇ ਕਦੇ ਘਰਾਂ ਦੇ ਅੰਦਰ ਜਾਣ ਦੀ ਕੋਸ਼ਿਸ਼ ਕਰਦਾ ਬੇਖ਼ੌਫ਼ ਘੁੰਮ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ ਬਦਲਿਆ ਫਸਲਾਂ ਦਾ ਰੰਗ, ਮਾਹਿਰਾਂ ਨੇ ਦਿੱਤੀ ਸਲਾਹ

ਲੰਗੂਰ ਦੇ ਡਰੋਂ ਕਈ ਦੁਕਾਨਦਾਰਾਂ ਨੇ ਆਪਣੇ ਸ਼ਟਰ ਤੱਕ ਬੰਦ ਕਰ ਦਿੱਤੇ ਤਾਂ ਜੋ ਉਹ ਅੰਦਰ ਵੜ ਕੇ ਨੁਕਸਾਨ ਨਾ ਕਰ ਸਕੇ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਅਤੇ ਜੰਗਲਾਤ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਜੰਗਲੀ ਲੰਗੂਰ ਨੂੰ ਜਲਦੀ ਤੋਂ ਜਲਦੀ ਫੜ ਕੇ ਸੁਰੱਖਿਅਤ ਜਗ੍ਹਾ ’ਤੇ ਛੱਡਿਆ ਜਾਵੇ, ਤਾਂ ਜੋ ਲੋਕਾਂ ਨੂੰ ਭੈਅ-ਮੁਕਤ ਕੀਤਾ ਜਾ ਸਕੇ ਅਤੇ ਕਿਸੇ ਵੀ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਫਲਾਈਟਾਂ ਨੂੰ ਲੈ ਕੇ ਅਹਿਮ ਖ਼ਬਰ, ਅੰਮ੍ਰਿਤਸਰ ਹਵਾਈ ਅੱਡੇ ਤੋਂ ਰੱਦ ਹੋਈਆਂ ਮੁੱਖ ਉਡਾਣਾਂ, ਦੇਖੋ ਰਿਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News