ਗੁਰਦਾਸਪੁਰ ''ਚ ਸਰਦੀ ਨੇ ਦਿਖਾਉਣੇ ਸ਼ੁਰੂ ਕੀਤੇ ਰੰਗ, ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚਿਆ
Saturday, Dec 27, 2025 - 02:51 PM (IST)
ਗੁਰਦਾਸਪੁਰ (ਵਿਨੋਦ)- ਜਿੱਥੇ ਪੂਰਾ ਪੰਜਾਬ ਇਸ ਸਮੇਂ ਸਰਦੀਆਂ ਦੀ ਲਪੇਟ ’ਚ ਹੈ, ਉੱਥੇ ਹੀ ਠੰਡ ਨੇ ਲੋਕਾਂ ਦੇ ਜਨਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਗੁਰਦਾਸਪੁਰ ਜ਼ਿਲੇ ’ਚ ਸਵੇਰ ਦੀ ਸ਼ੁਰੂਆਤ ਠੰਡੀਆਂ ਹਵਾਵਾਂ ਅਤੇ ਧੁੰਦ ਦੀ ਸੰਘਣੀ ਚਾਦਰ ਨਾਲ ਹੋਈ। ਹਾਲਾਂਕਿ ਦੁਪਹਿਰ ਨੂੰ ਕੁਝ ਇਲਾਕਿਆਂ ਵਿਚ ਧੁੱਪ ਨਿਕਲਣ ਨਾਲ ਕੁਝ ਰਾਹਤ ਮਿਲੀ, ਪਰ ਤਾਪਮਾਨ ਵਿਚ ਗਿਰਾਵਟ ਅਤੇ ਠੰਡੀਆਂ ਹਵਾਵਾਂ ਨੇ ਬਾਹਰ ਨਿਕਲਣ ਵਾਲਿਆਂ ਲਈ ਮੁਸ਼ਕਲਾਂ ਪੈਦਾ ਕਰ ਦਿੱਤੀਆਂ।
ਇਹ ਵੀ ਪੜ੍ਹੋ- ਜਥੇਦਾਰ ਗੜਗੱਜ ਦਾ ਵੱਡਾ ਬਿਆਨ ! ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ 'ਚ ਹੋਵੇ 'ਡਰਾਈ ਡੇਅ' ਘੋਸ਼ਿਤ
ਪਿਛਲੇ 24 ਘੰਟਿਆਂ ਦੌਰਾਨ ਗੁਰਦਾਸਪੁਰ ਜ਼ਿਲੇ ’ਚ ਮੌਸਮ ਖੁਸ਼ਕ ਰਿਹਾ ਪਰ ਤਾਪਮਾਨ ’ਚ ਗਿਰਾਵਟ ਨੇ ਠੰਡ ਨੂੰ ਹੋਰ ਵਧਾ ਦਿੱਤਾ। ਗੁਰਦਾਸਪੁਰ-ਪਠਾਨਕੋਟ ’ਚ ਸੰਘਣੀ ਧੁੰਦ ਦਰਜ ਕੀਤੀ ਗਈ, ਜਦੋਂ ਕਿ ਪੂਰੇ ਜ਼ਿਲ੍ਹੇ ’ਚ ਸੀਤ ਲਹਿਰ ਦੇਖੀ ਗਈ। ਮੌਸਮ ਵਿਭਾਗ ਦੇ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ’ਚ ਔਸਤ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਸੈਲਸੀਅਸ ਘੱਟ ਗਿਆ ਹੈ। ਇਸ ਵੇਲੇ ਗੁਰਦਾਸਪੁਰ ਜ਼ਿਲਾ ਠੰਡ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ, ਰਾਤ ਦਾ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਦਿੱਲੀ ਤੋਂ ਵੀ ਵੱਧ ਖ਼ਰਾਬ ਹੋਈ ਅੰਮ੍ਰਿਤਸਰ ਦੀ ਹਵਾ, 987 ਦਰਜ ਹੋਇਆ AQI !
ਦਿਲਚਸਪ ਗੱਲ ਇਹ ਹੈ ਕਿ ਦਿਨ ਦਾ ਸਭ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਗੁਰਦਾਸਪੁਰ ਜ਼ਿਲ੍ਹੇ ਵਿਚ ਦਿਨ ਵੇਲੇ ਬਹੁਤ ਜ਼ਿਆਦਾ ਠੰਡ ਮਹਿਸੂਸ ਹੋਈ, ਵੱਧ ਤੋਂ ਵੱਧ ਤਾਪਮਾਨ ਸਿਰਫ਼ 14.6 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਨਾਲੋਂ ਕਾਫ਼ੀ ਘੱਟ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹਵਾ 'ਚ ਚੱਕਰ ਕੱਟਦਾ ਰਿਹਾ ਜਹਾਜ਼, ਨਹੀਂ ਮਿਲੀ ਉਤਰਣ ਦੀ ਇਜਾਜ਼ਤ, ਜਾਣੋ ਕੀ ਹੈ ਮਾਮਲਾ
5 ਦਿਨਾਂ ਲਈ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਚੇਤਾਵਨੀ
ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿਚ ਸੰਘਣੀ ਧੁੰਦ ਅਤੇ ਤੇਜ਼ ਠੰਢ ਲਈ ਤਿਆਰ ਰਹਿਣਾ ਚਾਹੀਦਾ ਹੈ। ਮੌਸਮ ਵਿਭਾਗ ਨੇ ਅਗਲੇ 7 ਦਿਨਾਂ ਲਈ ਖੁਸ਼ਕ ਮੌਸਮ ਦੀ ਭਵਿੱਖਬਾਣੀ ਕੀਤੀ ਹੈ, ਪਰ ਇਕ ਚੇਤਾਵਨੀ ਵੀ ਜਾਰੀ ਕੀਤੀ ਹੈ। 27 ਤੋਂ 31 ਦਸੰਬਰ ਦੇ ਵਿਚਕਾਰ ਗੁਰਦਾਸਪੁਰ ਜ਼ਿਲੇ ’ਚ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਸੰਘਣੀ ਧੁੰਦ ਕਾਰਨ ਦ੍ਰਿਸ਼ਟੀ ਘੱਟ ਹੋਣ ਕਾਰਨ, ਡਰਾਈਵਰਾਂ ਨੂੰ ਸੜਕਾਂ ’ਤੇ ਵਾਧੂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
