ਬੱਸ ਦੀ ਫੇਟ ਵੱਜਣ ਨਾਲ ਐੱਨ. ਆਰ. ਆਈ. ਦੀ ਮੌਤ

02/21/2024 8:35:14 PM

ਬਾਬਾ ਬਕਾਲਾ ਸਾਹਿਬ (ਰਾਕੇਸ਼) - ਅੱਜ ਬਾਅਦ ਦੁਪਿਹਰ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਦੇ ਸਾਹਮਣੇ ਇਕ ਬਜ਼ੁਰਗ ਐੱਨ. ਆਰ. ਆਈ. ਦੀ ਪੰਜਾਬ ਰੋਡਵੇਜ ਬੱਸ ਦੀ ਚਪੇਟ 'ਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਹਰਦਿਆਲ ਸਿੰਘ ਪੁੱਤਰ ਕਰਨੈਲ ਸਿੰਘ ਕਨੇਡਾ ਹਾਲ ਵਾਸੀ ਪਿੰਡ ਬੁਤਾਲਾ ਤਹਿਸੀਲ ਬਾਬਾ ਬਕਾਲਾ ਸਾਹਿਬ ਵਜੋਂ ਹੋਈ ਹੈ। 

ਇਹ ਖ਼ਬਰ ਵੀ ਪੜ੍ਹੋ : ਦੂਜੀ ਵਾਰ ਮਾਤਾ-ਪਿਤਾ ਬਣੇ ਵਿਰਾਟ-ਅਨੁਸ਼ਕਾ, ਅਦਾਕਾਰਾ ਨੇ ਪੁੱਤਰ ਨੂੰ ਦਿੱਤਾ ਜਨਮ, ਜਾਣੋ ਕੀ ਰੱਖਿਆ ਨਾਂ

ਦੱਸਿਆ ਜਾ ਰਿਹਾ ਹੈ ਕਿ ਉਹ ਸੜਕ ਨੂੰ ਪਾਰ ਕਰਨ ਲੱਗਾ ਸੀ ਕਿ ਅਚਾਨਕ ਇਸ ਬੱਸ ਦੀ ਚਪੇਟ ਵਿਚ ਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਚੌਕੀ ਬਾਬਾ ਬਕਾਲਾ ਸਾਹਿਬ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਿਰਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita