ਬਿਨਾ ਪਾਸਪੋਰਟ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਮੰਗ ਨੂੰ ਲੈ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਕੀਤੀ ਅਰਦਾਸ
Wednesday, Jul 13, 2022 - 07:28 PM (IST)

ਡੇਰਾ ਬਾਬਾ ਨਾਨਕ (ਵਤਨ) - ਪਾਕਿਸਤਾਨ ਸਥਿਤ ਅਤੇ ਕਸਬੇ ਨਾਲ ਲਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ ਥੋੜੀ ਦੂਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕਰਤਾਰਪੁਰ ਕੋਰੀਡੋਰ ਰਾਹੀਂ ਦਰਸ਼ਨ ਕਰਨ ਜਾਂਦੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੰਗ ਨੂੰ ਲੈ ਕੇ ਕਰਤਾਰਪੁਰ ਕੋਰੀਡੋਰ ਕਾਰਪੋਰੇਸ਼ਨ ਨਾਂ ਦੀ ਸੰਸਥਾ ਵੱਲੋਂ ਅੱਜ ਮੁੱਖ ਸੇਵਾਦਾਰ ਜਥੇ. ਰਘਬੀਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਅਰਦਾਸ ਮੁਹਿੰਮ ਤਹਿਤ ਸੰਗਤਾਂ ਨੇ ਅਰਦਾਸ ਕੀਤੀ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼
ਇਸ ਮੌਕੇ ਸਰਹੱਦ ’ਤੇ ਗੱਲਬਾਤ ਕਰਦਿਆਂ ਸੰਸਥਾ ਦੇ ਮੁਖੀ ਜਥੇ. ਰਘਬੀਰ ਸਿੰਘ ਨੇ ਕਿਹਾ ਕਿ ਪਾਸਪੋਰਟ ਦੀ ਸ਼ਰਤ ਹੋਣ ਕਾਰਨ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਅਜੇ ਤੱਕ ਵਾਂਝੀਆਂ ਹੀ ਰਹਿ ਗਈਆਂ ਹਨ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਪਾਸਪੋਰਟ ਦੀ ਸ਼ਰਤ ਨੂੰ ਭਾਰਤ ਸਰਕਾਰ ਵਾਪਸ ਨਹੀਂ ਲੈਂਦੀ, ਉਨ੍ਹਾਂ ਚਿਰ ਸੰਸਥਾ ਵੱਲੋਂ ਅਰਦਾਸ ਮੁਹਿੰਮ ਜਾਰੀ ਰਹੇਗੀ, ਨਾਲ ਹੀ ਸੰਸਥਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ’ਚ ਵਧਦੀ ਗਰਮੀ ਨੂੰ ਧਿਆਨ ਵਿਚ ਰੱਖਦਿਆਂ ਵੱਧ ਤੋਂ ਵੱਧ ਪੌਦੇ ਲਗਾਉਣ। ਇਸ ਮੌਕੇ ਮੀਤ ਸਕੱਤਰ ਜਨਕ ਰਾਜ ਸਿੰਘ, ਬਲਬੀਰ ਸਿੰਘ ਢੀਂਗਰਾ, ਗੁਰਮੇਜ ਸਿੰਘ, ਅਜੀਤ ਸਿੰਘ ਆਦਿ ਸੰਗਤ ਹਾਜ਼ਰ ਸੀ।
ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)