ਨੌਜਵਾਨ ਨੂੰ ਜ਼ਹਿਰ ਦੇ ਕੇ ਮਾਰਨ ਵਾਲੀ ਔਰਤ ਗ੍ਰਿਫ਼ਤਾਰ

Saturday, Mar 08, 2025 - 05:31 PM (IST)

ਨੌਜਵਾਨ ਨੂੰ ਜ਼ਹਿਰ ਦੇ ਕੇ ਮਾਰਨ ਵਾਲੀ ਔਰਤ ਗ੍ਰਿਫ਼ਤਾਰ

ਬਾਬਾ ਬਕਾਲਾ ਸਾਹਿਬ (ਅਠੌਲਾ)- ਬਾਬਾ ਬਕਾਲਾ ਸਾਹਿਬ ਵਿਖੇ ਪੁਲਸ ਨੇ ਇਕ ਵਿਆਹੁਤਾ ਔਰਤ ਵੱਲੋਂ ਇਕ ਨੌਜਵਾਨ ਨੂੰ ਨਸ਼ੀਲੀ ਚੀਜ਼ ਦੇ ਕੇ ਮਾਰਨ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਬਿਆਸ ਗਗਨਦੀਪ ਸਿੰਘ ਨੇ ਦੱਸਿਆ ਕਿ ਗੁਰਮੀਤ ਕੌਰ ਉਰਫ ਰੋਜ਼ੀ ਪਤਨੀ ਹਰਦਿਆਲ ਸਿੰਘ, ਪਿੰਡ ਜਮਾਲਪੁਰ, (ਅੰਮ੍ਰਿਤਸਰ) ਕਿਰਾਏ ’ਤੇ ਰਹਿੰਦੀ ਸੀ, ਜਿਸਦਾ ਪਤੀ ਹਰਦਿਆਲ ਸਿੰਘ ਬਾਹਰ ਰਹਿੰਦਾ ਹੈ, ਉਸੇ ਮਕਾਨ ਵਿਚ ਜਸਪਾਲ ਸਿੰਘ (27 ਸਾਲ) ਪੁੱਤਰ ਭਜਨ ਸਿੰਘ ਵਾਸੀ ਘੁਮਾਣ (ਗੁਰਦਾਸਪੁਰ) ਕਿਰਾਏ ’ਤੇ ਰਹਿੰਦਾ ਸੀ, ਜਿਨ੍ਹਾਂ ਦੇ ਆਪਸੀ ਪ੍ਰੇਮ ਸਬੰਧਾਂ ਦੀ ਚਰਚਾ ਸੀ । 

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਬੀਤੇ ਕੱਲ੍ਹ ਦੁਪਿਹਰ 3 ਵਜੇ ਦੇ ਕਰੀਬ ਨੌਜਵਾਨ ਜਸਪਾਲ ਸਿੰਘ ਦੀ ਜ਼ਹਿਰੀਲੀ ਵਸਤੂ ਖਾਣ ਨਾਲ ਮੌਤ ਹੋ ਗਈ। ਜਿਸ ’ਤੇ ਪੁਲਸ ਨੇ ਮ੍ਰਿਤਕ ਜਸਪਾਲ ਸਿੰਘ ਦੀ ਮਾਤਾ ਰਣਜੀਤ ਕੌਰ ਦੇ ਬਿਆਨਾਂ ’ਤੇ ਉਕਤ ਦੋਸ਼ੀ ਔਰਤ ਖਿਲਾਫ ਮੁਕੱਦਮਾ ਦਰਜ ਕਰ ਕੇ 302 ਤਹਿਤ ਕੇਸ ਦਰਜ ਕਰ ਕੇ ਔਰਤ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News