ਚਰਚ ’ਚ ਬੇਅਦਬੀ ਕਰਨ ਦੇ ਮਾਮਲੇ ’ਚ ਔਰਤ ਗ੍ਰਿਫ਼ਤਾਰ

Sunday, Aug 25, 2024 - 06:15 PM (IST)

ਚਰਚ ’ਚ ਬੇਅਦਬੀ ਕਰਨ ਦੇ ਮਾਮਲੇ ’ਚ ਔਰਤ ਗ੍ਰਿਫ਼ਤਾਰ

ਅੰਮ੍ਰਿਤਸਰ (ਅਰੁਣ)-ਮਜੀਠਾ ਰੋਡ ਸਥਿਤ ਸੇਂਟ ਪੈਟਰਿਕ ਚਰਚ ਅੰਦਰ ਦਾਖ਼ਲ ਹੋ ਕੇ ਇਕ ਔਰਤ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜੋਨਪਲ ਦੀ ਸ਼ਿਕਾਇਤ ’ਤੇ ਬੇਅਦਬੀ ਕਰਨ ਵਾਲੀ ਔਰਤ ਦੀ ਗ੍ਰਿਫ਼ਤਾਰੀ ਲਈ ਥਾਣਾ ਮਜੀਠਾ ਰੋਡ ਦੀ ਪੁਲਸ ਵੱਲੋਂ ਛਾਪਾਮਾਰੀ ਕਰਦਿਆਂ ਬੇਅਦਬੀ ਦੇ ਕਰੀਬ 24 ਘੰਟਿਆਂ ਅੰਦਰ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਘਰ 'ਚ ਪੁਆਏ ਵੈਣ, ASI ਦੀ ਹੋਈ ਦਰਦਨਾਕ ਮੌਤ

ਮੁਲਜ਼ਮ ਔਰਤ ਦੀ ਪਛਾਣ ਹੰਸਨੀਤ ਕੌਰ ਪੁੱਤਰੀ ਚਰਨ ਸਿੰਘ ਵਾਸੀ ਮਨਜੇਵਾਲੀ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਔਰਤ ਕੋਲੋਂ ਬੇਅਦਬੀ ਦੇ ਪਿੱਛੇ ਦੇ ਉਦੇਸ਼ਾਂ ਅਤੇ ਕਿਸੇ ਵੀ ਸੰਭਾਵੀ ਸੰਬੰਧਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਅਦਾਲਤ ਵਿਖੇ ਪੇਸ਼ ਕਰਕੇ ਮਿਲੇ ਰਿਮਾਂਡ ਦਾ ਹਵਾਲਾ ਦਿੰਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਰਿਮਾਂਡ ਦੇ ਦੌਰਾਨ ਇਸ ਔਰਤ ਕੋਲੋਂ ਵੱਖ-ਵੱਖ ਪਹਿਲੂਆਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਕਿਸਾਨ ਜਥੇਬੰਦੀਆਂ ਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਰਹੀ ਬੇਨਤੀਜਾ, ਸਰਵਣ ਪੰਧੇਰ ਨੇ ਦਿੱਤਾ ਵੱਡਾ ਬਿਆਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News