6750 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

Thursday, Jul 30, 2026 - 06:08 PM (IST)

6750 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਗੁਰਦਾਸਪੁਰ (ਹਰਮਨ)- ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਇਕ ਔਰਤ ਨੂੰ 6750 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਸ਼ਮਸ਼ਾਨਘਾਟ ਜੋੜਾ ਛੱਤਰਾਂ ਕੋਲੋਂ ਸ਼ੱਕ ਦੇ ਆਧਾਰ ’ਤੇ ਇਕ ਔਰਤ ਨੂੰ ਰੋਕ ਕੇ ਜਦੋਂ ਚੈਕਿੰਗ ਕੀਤੀ, ਤਾਂ ਉਸ ਦੇ ਕਬਜ਼ੇ ’ਚੋਂ 6750 ਐੱਮ.ਐੱਲ. ਨਾਜਾਇਜ਼ ਸ਼ਰਾਬ ਬਰਾਮਦ ਹੋਈ। 
ਮੁਲਜ਼ਮ ਔਰਤ ਦੀ ਪਛਾਣ ਪੂਜਾ ਵਾਸੀ ਜੱਡ ਕੋਟਲੀ (ਹਾਲ ਵਾਸੀ ਜੋੜਾ ਛੱਤਰਾਂ) ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਔਰਤ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Shivani Bassan

Content Editor

Related News