ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ
Saturday, Jan 11, 2025 - 01:07 PM (IST)
ਬਟਾਲਾ (ਸਾਹਿਲ)-ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਔਰਤ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਏ.ਐੱਸ.ਆਈ ਰਾਜਬੀਰ ਸਿੰਘ ਨੇ ਦੱਸਿਆ ਕਿ ਗੁਰਮੀਤ ਕੌਰ ਪਤਨੀ ਸਵ. ਕੁਲਦੀਪ ਸਿੰਘ ਵਾਸੀ ਪਿੰਡ ਲੰਗਰਵਾਲ ਵਾਸੀ ਜੇ.ਜੇ.ਬੀ ਕਾਲੋਨੀ, ਅਲੀਵਾਲ ਰੋਡ ਬਟਾਲਾ ਜੋ ਕਿ ਸੜਕ ਕਰਾਸ ਕਰ ਰਹੀ ਸੀ, ਨੂੰ ਇਕ ਅਣਪਛਾਤੇ ਵਾਹਨ ਨੇ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਇਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਵਾਹਨਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਪ੍ਰੇਮ ਸਬੰਧਾਂ ਦੇ ਚੱਕਰ 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ
ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ। ਏ.ਐੱਸ.ਆਈ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਣਪਛਾਤੇ ਵਾਹਨ ਚਾਲਕ ਵਿਰੁੱਧ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਮੇਟੀ ਦੀ ਬੋਲੀ ਪਿੱਛੇ ਮਾਰ 'ਤਾ ਬੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8