ਜ਼ਹਿਰੀਲੀ ਦਵਾਈ ਖਾਣ ਨਾਲ ਔਰਤ ਦੀ ਮੌਤ

05/23/2023 1:05:33 PM

ਬਟਾਲਾ (ਸਾਹਿਲ)- ਜ਼ਹਿਰੀਲੀ ਦਵਾਈ ਖਾਣ ਨਾਲ ਔਰਤ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ-ਨੰਗਲ ਦੇ ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਕੌਰ ਪਤਨੀ ਸਵ. ਜਗਜੀਤ ਸਿੰਘ ਵਾਸੀ ਪਿੰਡ ਪਾਖਰਪੁਰਾ ਨੇ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਲਿਖਵਾਇਆ ਹੈ ਕਿ ਉਸਦੀ ਕੁੜੀ ਸੁਮਨਦੀਪ ਕੌਰ ਪਤਨੀ ਗੁਰਦੇਵ ਸਿੰਘ ਵਾਸੀ ਅੰਮੋਨੰਗਲ ਘਰੇਲੂ ਪ੍ਰੇਸ਼ਾਨੀ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ, ਜਿਸ ਕਾਰਨ ਬੀਤੇ ਦਿਨੀਂ ਉਸ ਨੇ ਘਰ ਵਿਚ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਉਸ ਦੀ ਸਿਹਤ ਵਿਗੜ ਗਈ। 

ਇਹ ਵੀ ਪੜ੍ਹੋ- ਘਰ ਪਰਤ ਰਹੇ ਫ਼ੌਜੀ ਜਵਾਨ ਦੀ ਹਾਦਸੇ ਦੌਰਾਨ ਮੌਤ, ਪਿੱਛੇ ਛੱਡ ਗਿਆ ਬਜ਼ੁਰਗ ਮਾਪੇ ਤੇ ਵਿਧਵਾ ਪਤਨੀ

ਉਨ੍ਹਾਂ ਕਿਹਾ ਕਿ ਇਸ ਤੋਂਬਾਅਦ ਅਸੀਂ ਸੁਮਨਦੀਪ ਕੌਰ ਨੂੰ ਇਲਾਜ ਲਈ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਲੈ ਕੇ ਆਏ, ਜਿੱਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ ਅਤੇ ਇਲਾਜ ਦੌਰਾਨ ਉਸਦੀ ਬੀਤੇ ਕੱਲ ਮੌਤ ਹੋ ਗਈ। ਪੁਲਸ ਨੇ ਕੁਲਵਿੰਦਰ ਕੌਰ ਦੇ ਬਿਆਨਾਂ ’ਤੇ 174 ਸੀ. ਆਰ. ਪੀ. ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ : ਗੈਂਗਸਟਰ ਜੱਗੂ ਭਗਵਾਨਪੁਰੀਆ 29 ਮਈ ਤੱਕ ਦੇ ਰਿਮਾਂਡ 'ਤੇ, ਇਸ ਮਾਮਲੇ 'ਚ ਕੀਤੀ ਜਾਵੇਗੀ ਪੁੱਛਗਿੱਛ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News