ਗਲਤ ਦਵਾਈ ਖਾਣ ਨਾਲ ਔਰਤ ਦੀ ਮੌਤ

Thursday, Nov 14, 2024 - 05:41 PM (IST)

ਗਲਤ ਦਵਾਈ ਖਾਣ ਨਾਲ ਔਰਤ ਦੀ ਮੌਤ

ਬਟਾਲਾ(ਸਾਹਿਲ, ਯੋਗੀ)-ਭੁਲੇਖੇ ਨਾਲ ਗਲਤ ਦਵਾਈ ਖਾਣ ਨਾਲ ਔਰਤ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਗੁਰਿੰਦਰ ਕੌਰ ਪਤਨੀ ਪ੍ਰਿਤਪਾਲ ਸਿੰਘ ਵਾਸੀ ਪਿੰਡ ਸਦਾਰੰਗ ਜੋ ਕਿ ਅਕਸਰ ਬੀਮਾਰ ਰਹਿੰਦੀ ਸੀ ਅਤੇ ਉਸਦੀ ਦਵਾਈ ਚਲਦੀ ਸੀ। ਬੀਤੇ ਕੱਲ ਉਸ ਨੇ ਭੁਲੇਖੇ ਨਾਲ ਕੋਈ ਗਲਤ ਦਵਾਈ ਖਾ ਲਈ, ਜਿਸ ਨਾਲ ਉਸ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ ਅਤੇ ਉਸ ਨੂੰ ਇਲਾਜ ਲਈ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਲਈ ਦਾਖਲ ਕਰਵਾਇਆ, ਜਿੱਥੇ ਉਸਦੀ ਮੌਤ ਹੋ ਗਈ।  ਏ. ਐੱਸ. ਆਈ. ਨੇ ਅੱਗੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਜਗਜੀਤ ਸਿੰਘ ਦੇ ਬਿਆਨ ’ਤੇ ਥਾਣਾ ਰੰਗੜ ਨੰਗਲ ਵਿਖੇ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News