ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਔਰਤ ਦੀ ਮੌਤ
Monday, Jul 13, 2026 - 11:12 AM (IST)
ਤਰਨਤਾਰਨ (ਰਮਨ)- ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਦੌਰਾਨ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਮੋਟਰਸਾਈਕਲ ਚਾਲਕ ਗੰਭੀਰ ਰੂਪ ਵਿਚ ਜ਼ਖਮੀ ਹੈ। ਇਸ ਮਾਮਲੇ ’ਚ ਥਾਣਾ ਵਲਟੋਹਾ ਦੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ਼ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਆਪਣੇ ਘਰ ਜਾਣ ਲਈ ਔਰਤ ਵੱਲੋਂ ਪਿੰਡ ਦੇ ਨਿਵਾਸੀ ਮੋਟਰਸਾਈਕਲ ਚਾਲਕ ਪਾਸੋਂ ਲਿਫਟ ਮੰਗੀ ਗਈ ਸੀ, ਜੋ ਹਾਦਸੇ ਦਾ ਸ਼ਿਕਾਰ ਹੋ ਗਈ।
ਇਹ ਵੀ ਪੜ੍ਹੋ- ਪੰਜਾਬ: ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਂਢੂ ਨੇ ਸਾਂਢੂ ਦਾ ਕਰ'ਤਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਾਰ
ਬਲਬੀਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਭਾਈ ਲੱਧੂ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਬੀਤੇ ਕੱਲ੍ਹ ਸਵੇਰੇ 10 ਵਜੇ ਉਸਦੀ ਪਤਨੀ ਅਮਰਜੀਤ ਕੌਰ ਨਿੱਜੀ ਕੰਮ ਲਈ ਪੈਦਲ ਅਲਗੋਂ ਕੋਠੀ ਜਾ ਰਹੀ ਸੀ, ਜੋ ਰਸਤੇ ’ਚ ਸਾਡੇ ਪਿੰਡ ਦਾ ਗੁਰਸਾਹਿਬ ਸਿੰਘ ਪੁੱਤਰ ਕਸ਼ਮੀਰ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਅਲਗੋਂ ਕੋਠੀ ਨੂੰ ਜਾ ਰਿਹਾ ਸੀ। ਜਿਸ ਪਾਸੋਂ ਉਸਦੀ ਪਤਨੀ ਨੇ ਪਿੰਡ ਦਾ ਨਿਵਾਸੀ ਹੋਣ ਦੇ ਚੱਲਦਿਆਂ ਲਿਫਟ ਮੰਗ ਲਈ। ਜਦੋਂ ਉਸ ਦੀ ਪਤਨੀ ਅਤੇ ਮੋਟਰਸਾਈਕਲ ਚਾਲਕ ਗੁਰਸਾਹਿਬ ਸਿੰਘ ਭਾਈ ਲੱਧੂ ਤੋਂ ਅਲਗੋਂ ਕੋਠੀ ਦੇ ਰੋਡ ਉਪਰ ਜਾ ਰਹੇ ਸਨ ਤਾਂ ਇਕ ਤੇਜ਼ ਰਫਤਾਰ ਸਵਿਫਟ ਗੱਡੀ ਵੱਲੋਂ ਬੜੀ ਲਾਪਰਵਾਹੀ ਨਾਲ ਗਲਤ ਸਾਈਡ ਤੋਂ ਲਿਆ ਕੇ ਮੋਟਰਸਾਈਕਲ ’ਚ ਟੱਕਰ ਮਾਰ ਦਿੱਤੀ ਗਈ। ਇਸ ਦੌਰਾਨ ਗੁਰਸਾਹਿਬ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਦਕਿ ਉਸਦੀ ਪਤਨੀ ਅਮਰਜੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ ਹੈਰੋਇਨ ਬਰਾਮਦ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੇ ਮੁਖੀ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਦੱਸਿਆ ਕਿ ਇਸ ਹਾਦਸੇ ਦੇ ਸਬੰਧ ’ਚ ਬਲਬੀਰ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਕਾਰ ਚਾਲਕ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ-ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
