ਸੜਕ ਹਾਦਸੇ ’ਚ ਔਰਤ ਦੀ ਮੌਤ
Monday, Jul 06, 2026 - 02:18 PM (IST)
ਚੇਤਨਪੁਰਾ (ਨਿਰਵੈਲ)- ਪਿੰਡ ਲਸ਼ਕਰੀ ਨੰਗਲ ਨੇੜੇ ਸਕੂਟਰੀ ਦਾ ਅਚਾਨਕ ਪਿਛਲਾ ਟਾਇਰ ਫਟਣ ਕਾਰਨ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਇਕ ਔਰਤ ਦੀ ਮੌਤ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵਿੰਦਰ ਕੌਰ (76) ਪਤਨੀ ਜਗੀਰ ਸਿੰਘ ਵਾਸੀ ਲਸ਼ਕਰੀ ਨੰਗਲ, ਜੋ ਆਪਣੇ ਰਿਸ਼ਤੇਦਾਰ ਨਾਲ ਸਕੂਟਰੀ ਦੇ ਪਿੱਛੇ ਬੈਠ ਕੇ ਪਿੰਡ ਤੋਂ ਬੱਸ ਸਟੈਂਡ ਵੱਲ ਜਾ ਰਹੀ ਸੀ। ਜਦੋਂ ਉਹ ਦੋਵੇਂ ਆਪਣੇ ਪਿੰਡ ਦੇ ਨਜ਼ਦੀਕ ਪਹੁੰਚੇ ਤਾਂ ਸਕੂਟਰੀ ਦਾ ਟਾਇਰ ਅਚਾਨਕ ਫਟ ਗਿਆ। ਟਾਇਰ ਫਟਣ ਕਾਰਨ ਸਕੂਟਰੀ ਬੇਕਾਬੂ ਹੋ ਗਈ ਅਤੇ ਉਹ ਸੜਕ ’ਤੇ ਜਾ ਡਿੱਗੇ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ ਮਿਜਾਜ਼
ਇਸ ਹਾਦਸੇ ਦੌਰਾਨ ਸਵਿੰਦਰ ਕੌਰ ਦੇ ਸਿਰ ’ਤੇ ਗੰਭੀਰ ਸੱਟ ਲੱਗ ਗਈ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਇਲਾਜ ਲਈ ਇਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
