ਚਮਤਕਾਰੀ ਬਾਬੇ ਨੇ ਖੇਡੀ ਅਨੌਖੀ ਖੇਡ, ਔਰਤ ਨੂੰ ਗੱਲਾਂ ''ਚ ਪਾ ਰੇ ਕਰ''ਤਾ ਵੱਡਾ ਕਾਂਡ
Friday, Nov 06, 2026 - 10:48 AM (IST)
ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ): ਪਠਾਨਕੋਟ ਦੇ ਨਜ਼ਦੀਕੀ ਪਿੰਡ ਭਗਵਾਨਸਰ ਵਿਖੇ ਠੱਗੀ ਅਤੇ ਧੋਖਾਧੜੀ ਦਾ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਚਮਤਕਾਰੀ ਬਾਬਾ ਬਣ ਕੇ ਆਏ ਇੱਕ ਵਿਅਕਤੀ ਨੇ ਆਪਣੀਆਂ ਗੱਲਾਂ ਵਿੱਚ ਉਲਝਾ ਕੇ ਇੱਕ ਔਰਤ ਦੀਆਂ ਸੋਨੇ ਦੀਆਂ ਕੰਨਾਂ ਦੀਆਂ ਵਾਲੀਆਂ ਠੱਗ ਲਈਆਂ। ਮੁਲਜ਼ਮ ਨੇ ਅਜਿਹਾ ਨਾਟਕ ਰਚਿਆ ਕਿ ਔਰਤ ਨੂੰ ਉਸ ਦੀਆਂ ਸੋਨੇ ਦੀਆਂ ਵਾਲੀਆਂ ਦੀ ਥਾਂ ਭੰਗ ਵਿਖਾ ਦਿੱਤੀ ਗਈ ਅਤੇ ਇਸ ਤਰ੍ਹਾਂ ਉਹ ਠੱਗੀ ਦਾ ਸ਼ਿਕਾਰ ਹੋ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
ਮਿਲੀ ਜਾਣਕਾਰੀ ਅਨੁਸਾਰ ਇਸ ਪੂਰੀ ਵਾਰਦਾਤ ਵਿੱਚ ਤਿੰਨ ਵਿਅਕਤੀਆਂ ਦੇ ਸ਼ਾਮਲ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਚਮਤਕਾਰੀ ਬਾਬਾ ਦੱਸ ਕੇ ਪਰਿਵਾਰ ਨੂੰ ਆਪਣੀਆਂ ਗੱਲਾਂ ਵਿੱਚ ਫਸਾਇਆ ਅਤੇ ਕਥਿਤ ਤੌਰ 'ਤੇ ਔਰਤ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਚਮਤਕਾਰ ਕਰ ਸਕਦਾ ਹੈ। ਇਸ ਦੌਰਾਨ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਨੂੰ ਭੰਗ ਨਾਲ ਬਦਲ ਕੇ ਉਸ ਨੂੰ ਗੁੰਮਰਾਹ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ-ਅੰਮ੍ਰਿਤਸਰ ਪੁਲਸ ਕਮਿਸ਼ਨਰ ਦੇ ਸਖ਼ਤ ਹੁਕਮ, ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ
ਘਟਨਾ ਤੋਂ ਬਾਅਦ ਜਦੋਂ ਪਰਿਵਾਰ ਨੂੰ ਆਪਣੇ ਨਾਲ ਹੋਈ ਠੱਗੀ ਦਾ ਅਹਿਸਾਸ ਹੋਇਆ ਤਾਂ ਉਨ੍ਹਾਂ ਵੱਲੋਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਨੂੰ ਅਪੀਲ ਹੈ ਕਿ ਅਜਿਹੇ ਅਖੌਤੀ ਬਾਬਿਆਂ ਅਤੇ ਚਮਤਕਾਰਾਂ ਦੇ ਨਾਂ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਵਿਅਕਤੀਆਂ ਤੋਂ ਸਾਵਧਾਨ ਰਹਿਣ ਅਤੇ ਕਿਸੇ ਵੀ ਅਣਜਾਣ ਵਿਅਕਤੀ ਦੇ ਕਹਿਣ 'ਤੇ ਆਪਣੇ ਸੋਨੇ ਦੇ ਗਹਿਣੇ ਜਾਂ ਕੀਮਤੀ ਸਾਮਾਨ ਉਸ ਦੇ ਹਵਾਲੇ ਨਾ ਕਰਨ।
ਇਹ ਵੀ ਪੜ੍ਹੋ-ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ 16 ਮੁਲਜ਼ਮ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
