ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ ਲਾਏ ਵੱਡੇ ਇਲਜ਼ਾਮ
Saturday, Sep 12, 2026 - 12:37 PM (IST)
ਗੁਰਦਾਸਪੁਰ (ਗੋਰਾਇਆ)- ਧਾਰੀਵਾਲ ਤੋਂ ਗੁਜ਼ਰਦੀ ਅਪਰ ਬਾਰੀ ਦੁਆਬ ਨਹਿਰ 'ਚ ਇੱਕ ਵਿਆਹੁਤਾ ਦੇ ਛਲਾਂਗ ਲਗਾਉਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕਾਦਿਆਂ ਦੀ ਰਹਿਣ ਵਾਲੀ ਚੇਤਨਾ ਨਾਮਕ ਕੁੜੀ ਦਾ ਅੱਠ ਮਹੀਨੇ ਪਹਿਲਾਂ ਹੀ ਧਾਰੀਵਾਲ ਵਿਖੇ ਵਿਆਹ ਹੋਇਆ ਸੀ। ਕੁੜੀ ਦੇ ਪਰਿਵਾਰ ਨੇ ਉਸਦੇ ਸਹੁਰਾ ਪਰਿਵਾਰ 'ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
ਜਾਣਕਾਰੀ ਮੁਤਾਬਕ ਚੇਤਨਾ ਦਾ ਵਿਆਹ ਅੱਠ ਮਹੀਨੇ ਪਹਿਲਾਂ ਧਾਰੀਵਾਲ ਦੇ ਜਤਿਨ ਪੁਰੀ ਨਾਲ ਹੋਇਆ ਸੀ । ਕੁੜੀ ਦੀ ਮਾਂ ਪੂਨਮ ਪਤਨੀ ਸਵਰਗ ਵਾਸੀ ਵਿਕਾਸ ਭਨੋਟ ਵਾਸੀ ਕਾਦੀਆਂ ਨੇ ਸਹੁਰੇ ਪਰਿਵਾਰ 'ਤੇ ਆਰੋਪ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸਾਡੀ ਕੁੜੀ ਦੇ ਵਿਆਹ ਨੂੰ ਅੱਠ ਮਹੀਨੇ ਹੋਏ ਸਨ। ਸਾਡੀ ਕੁੜੀ ਨੂੰ ਰੋਜ਼ਾਨਾ ਸਹੁਰਾ ਪਰਿਵਾਰ ਵੱਲੋਂ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਅੱਜ ਵੀ ਮੈਨੂੰ ਬੁਲਾਇਆ ਸੀ ਅਤੇ ਮੇਰੇ ਹੁੰਦਿਆਂ ਲੜਕੀ ਨੂੰ ਮਾੜੇ ਬੋਲ ਬੋਲੇ ਗਏ। ਜਿਸ ਤੋਂ ਦੁਖੀ ਹੋ ਕੇ ਉਸਨੇ ਖੁਦਕੁਸ਼ੀ ਕਰ ਲਈ ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਅਸੀਂ ਧਾਰੀਵਾਲ ਪੁਲਸ ਸਟੇਸ਼ਨ ਸ਼ਿਕਾਇਤ ਕਰ ਦਿੱਤੀ ਹੈ ਅਤੇ ਇਨਸਾਫ ਦੀ ਮੰਗ ਕਰਦੇ ਹਾਂ। ਉਧਰ ਇਸ ਸਬੰਧੀ ਜਦ ਥਾਣਾ ਮੁਖੀ ਧਾਰੀਵਾਲ ਜਤਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਦਈ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ।
ਇਹ ਵੀ ਪੜ੍ਹੋ-ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
