ਪਿਸਤੌਲ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ

Sunday, Sep 27, 2026 - 12:29 AM (IST)

ਪਿਸਤੌਲ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ

ਤਰਨਤਾਰਨ (ਰਮਨ) - ਇਕ ਵਿਆਹੁਤਾ ਔਰਤ ਨਾਲ ਗੰਨ ਪੁਆਇੰਟ ’ਤੇ ਜਿਥੇ ਜਬਰ-ਜ਼ਨਾਹ ਕੀਤਾ ਗਿਆ, ਉਥੇ ਹੀ ਉਸ ਦੇ ਪਾਏ ਸੋਨੇ ਦੇ ਗਹਿਣੇ ਉਤਾਰ ਲਏ ਗਏ ਤੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਸ ਦੀ ਗ੍ਰਿਫ਼ਤਾਰੀ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ।

ਮਿਲੀ ਜਾਣਕਾਰੀ ਅਨੁਸਾਰ ਇਕ ਵਿਆਹੁਤਾ ਔਰਤ, ਜਿਸ ਦਾ ਪਤੀ ਪੁਲਸ ਵਿਚ ਕਰਮਚਾਰੀ ਹੈ, ਵੱਲੋਂ ਐੱਸ.ਐੱਸ.ਪੀ. ਨੂੰ ਲਿਖਤੀ ਦਰਖ਼ਾਸਤ ਦਿੱਤੀ ਗਈ ਸੀ ਕਿ ਉਸ ਨਾਲ ਇਕ ਵਿਅਕਤੀ ਵੱਲੋਂ ਪਿਸਤੌਲ ਦੀ ਨੋਕ ’ਤੇ ਜਬਰ-ਜ਼ਨਾਹ ਕੀਤਾ ਗਿਆ ਹੈ। ਐੱਸ.ਐੱਸ.ਪੀ. ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਦੀ ਪੁਲਸ ਅਧਿਕਾਰੀ ਵੱਲੋਂ ਜਾਂਚ ਕਰਵਾਉਣ ਮੌਕੇ ਮਹਿਲਾ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਹੀ ਕਰਾਰ ਦਿੱਤਾ ਗਿਆ ਹੈ। ਸਬੰਧਤ ਪੀੜਤ ਮਹਿਲਾ ਵੱਲੋਂ ਦੋਸ਼ ਲਗਾਏ ਗਏ ਹਨ ਕਿ ਨਿਰਮਲਜੀਤ ਸਿੰਘ ਨਿੰਮਾ ਪੁੱਤਰ ਸਵਰਨ ਸਿੰਘ ਵਾਸੀ ਨੇੜੇ ਢਿੱਲੋਂ ਪੈਲੇਸ ਵੱਲੋਂ ਬੀਤੀ 10 ਜੂਨ ਦੀ ਸਵੇਰ ਕਰੀਬ 9 ਵਜੇ ਉਸ ਨੂੰ ਰਸਤੇ ਵਿਚ ਜ਼ਬਰਦਸਤੀ ਪਿਸਤੌਲ ਦੀ ਨੋਕ ’ਤੇ ਆਪਣੇ ਨਾਲ ਮੋਟਰਸਾਈਕਲ ਉੱਪਰ ਬਿਠਾ ਲਿਆ ਗਿਆ। ਇਸ ਤੋਂ ਬਾਅਦ ਮੁਲਜ਼ਮ ਉਸ ਨੂੰ ਉਸ ਦੇ ਘਰ ਵਿਚ ਲੈ ਗਿਆ, ਜਿਥੇ ਉਸ ਨੇ ਪਿਸਤੌਲ ਦੀ ਨੋਕ ’ਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਇਸ ਦੌਰਾਨ ਪਿਸਤੌਲ ਦੀ ਨੋਕ ’ਤੇ ਮੁਲਜ਼ਮ ਨੇ ਉਸ ਦੇ ਸੋਨੇ ਦੇ ਗਹਿਣੇ ਵੀ ਉਤਾਰ ਲਏ ਅਤੇ ਉਸ ਦੀ ਅਸ਼ਲੀਲ ਵੀਡੀਓ ਵੀ ਬਣਾ ਲਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੀ ਸਬ-ਇੰਸਪੈਕਟਰ ਸਿਮਰਜੀਤ ਕੌਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਪੜਤਾਲ ਤੋਂ ਬਾਅਦ ਪੀੜਤ ਮਹਿਲਾ ਦੇ ਬਿਆਨਾਂ ਹੇਠ ਨਿਰਮਲਜੀਤ ਸਿੰਘ ਪੁੱਤਰ ਸਵਰਨ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਸਬ-ਇੰਸਪੈਕਟਰ ਸਿਮਰਜੀਤ ਕੌਰ ਨੇ ਦੱਸਿਆ ਕਿ ਪੀੜਤ ਔਰਤ ਦਾ ਪੁਲਸ ਵੱਲੋਂ ਜਿਥੇ ਮੈਡੀਕਲ ਕਰਵਾਉਣ ਅਤੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਉਥੇ ਹੀ ਫ਼ਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ।
 


author

Inder Prajapati

Content Editor

Related News