ਅੰਮ੍ਰਿਤਸਰ ਦੇ ਹੋਟਲ ’ਚ ਔਰਤ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੇ...
Tuesday, May 26, 2026 - 05:20 PM (IST)
ਅੰਮ੍ਰਿਤਸਰ (ਜਸ਼ਨ)- ਅੰਮ੍ਰਿਤਸਰ ਦੇ ਮਹਾ ਸਿੰਘ ਗੇਟ ਸਥਿਤ ਇਕ ਹੋਟਲ ਵਿਚ ਨਿਹੰਗ ਸਿੰਘ ਬਾਣੇ ਵਾਲੇ ਇਕ ਨੌਜਵਾਨ ਵੱਲੋਂ ਔਰਤ ਦੀ ਮਰਜ਼ੀ ਖ਼ਿਲਾਫ਼ ਜ਼ਬਰਨ ਸਰੀਰਕ ਸਬੰਧ ਬਣਾਉਣ, ਉਸ ਦੀ ਅਸ਼ਲੀਲ ਵੀਡੀਓ ਰਿਕਾਰਡ ਕਰਨ ਅਤੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਪੀੜਤ ਔਰਤ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਰੇਗਿਸਤਾਨ ਤੋਂ ਵੱਧ ਤਪ ਰਿਹਾ ਪੰਜਾਬ, ਚਿੰਤਾਨਜਨਕ ਬਣੀ ਸਥਿਤੀ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਇਕ ਔਰਤ ਨੇ ਦੱਸਿਆ ਕਿ ਉਹ ਤਲਾਕਸ਼ੁਦਾ ਹੈ ਅਤੇ ਉਸ ਦਾ ਇਕ 3 ਸਾਲ ਦਾ ਬੱਚਾ ਹੈ। ਪੀੜਤ ਔਰਤ ਅਨੁਸਾਰ ਉਹ 21 ਮਈ ਨੂੰ ਆਪਣੀ ਸਹੇਲੀ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਸੀ। ਇੱਥੇ ਉਸ ਦੇ ਮੂੰਹ-ਬੋਲੇ ਭਰਾ ਸਾਹਿਲ ਨੇ ਉਨ੍ਹਾਂ ਨੂੰ ਮਹਾ ਸਿੰਘ ਗੇਟ ਸਥਿਤ ਇਕ ਹੋਟਲ ਦੇ ਕਮਰੇ ਵਿਚ ਰੁਕਵਾਇਆ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
ਪੀੜਤਾ ਨੇ ਦੱਸਿਆ ਕਿ ਰਾਤ ਵੇਲੇ ਜਦੋਂ ਸਾਹਿਲ ਉਨ੍ਹਾਂ ਨੂੰ ਖਾਣਾ ਦੇਣ ਆਇਆ, ਤਾਂ ਉੱਥੇ ਆਜ਼ਾਦ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਪਿੰਡ ਤਰਸਿੱਕਾ (ਅੰਮ੍ਰਿਤਸਰ) ਵੀ ਪਹੁੰਚ ਗਿਆ, ਜਿਸ ਨਾਲ ਉਸ ਦੇ ਪਿਛਲੇ ਢਾਈ ਸਾਲਾਂ ਤੋਂ ਸਬੰਧ ਸਨ। ਆਜ਼ਾਦ ਸਿੰਘ ਨੇ ਕਮਰੇ ਵਿਚ ਆਉਂਦੇ ਹੀ ਲੜਾਈ-ਝਗੜਾ ਸ਼ੁਰੂ ਕਰ ਦਿੱਤਾ। ਜਦੋਂ ਸਾਹਿਲ ਅਤੇ ਮੰਨਤ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਸਾਹਿਲ ਨੂੰ ਵੀ ਉਕਸਾਉਣ ਦੀ ਕੋਸ਼ਿਸ਼ ਕੀਤੀ, ਪਰ ਸਾਹਿਲ ਉਸ ਨੂੰ ਆਪਣੀ ਭੈਣ ਕਹਿ ਕੇ ਉੱਥੋਂ ਚਲਾ ਗਿਆ।
ਇਹ ਵੀ ਪੜ੍ਹੋ- ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪਾਈ ਵੋਟ
ਇਸ ਤੋਂ ਬਾਅਦ ਮੁਲਜ਼ਮ ਆਜ਼ਾਦ ਸਿੰਘ ਨੇ ਉਸ ਦੀ ਸਹੇਲੀ ਦੀ ਮੌਜੂਦਗੀ ਵਿਚ ਹੀ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਪੀੜਤਾ ਨੇ ਖ਼ਦਸ਼ਾ ਜ਼ਾਹਿਰ ਕੀਤਾ ਕਿ ਮੁਲਜ਼ਮ ਨੇ ਉਸ ਦੀ ਅਸ਼ਲੀਲ ਵੀਡੀਓ ਵੀ ਰਿਕਾਰਡ ਕੀਤੀ ਹੈ। ਤੜਕੇ 4:30 ਵਜੇ ਹੋਟਲ ਵਿੱਚੋਂ ਜਾਂਦੇ ਹੋਏ ਮੁਲਜ਼ਮ ਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੇ ਬੱਚੇ ਅਤੇ ਪਰਿਵਾਰ ਨੂੰ ਜਾਨੋਂ ਮਾਰ ਦੇਵੇਗਾ। ਪੁਲਸ ਨੇ ਮੁਲਜ਼ਮ ਆਜ਼ਾਦ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
