ਅਣਪਛਾਤੇ ਵਾਹਨ ਦੀ ਟੱਕਰ ਨਾਲ ਸਕੂਟੀ ਸਵਾਰ ਮਹਿਲਾ ਦੀ ਮੌਕੇ ''ਤੇ ਮੌਤ, ਦੋ ਬੱਚੇ ਗੰਭੀਰ ਜ਼ਖਮੀ

Saturday, Jul 18, 2026 - 10:39 AM (IST)

ਅਣਪਛਾਤੇ ਵਾਹਨ ਦੀ ਟੱਕਰ ਨਾਲ ਸਕੂਟੀ ਸਵਾਰ ਮਹਿਲਾ ਦੀ ਮੌਕੇ ''ਤੇ ਮੌਤ, ਦੋ ਬੱਚੇ ਗੰਭੀਰ ਜ਼ਖਮੀ

ਬਮਿਆਲ/ਨਰੋਟ ਜੈਮਲ ਸਿੰਘ (ਹਰਜਿੰਦਰ ਸਿੰਘ ਗੋਰਾਇਆ): ਨਰੋਟ ਜੈਮਲ ਸਿੰਘ ਦੇ ਅਧੀਨ ਪੈਂਦੇ ਪਿੰਡ ਬਹਾਦੁਰਪੁਰ ਨੇੜੇ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਸਕੂਟੀ ਸਵਾਰ ਇੱਕ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਸਵਾਰ ਦੋ ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। 

ਇਹ ਵੀ ਪੜ੍ਹੋ- ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ ਰਾਏਪੁਰ ਕਥਲੌਰ ਦੀ ਰਹਿਣ ਵਾਲੀ ਸੀ ਅਤੇ ਨਰੋਟ ਜੈਮਲ ਸਿੰਘ ਤੋਂ ਆਪਣੇ ਪਿੰਡ ਵਾਪਸ ਜਾ ਰਹੀ ਸੀ। ਇਸ ਦੌਰਾਨ ਪਿੰਡ ਬਹਾਦੁਰਪੁਰ ਨੇੜੇ ਇੱਕ ਅਣਪਛਾਤੇ ਵਾਹਨ ਨੇ ਉਸ ਦੀ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮਹਿਲਾ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ, ਜਦਕਿ ਦੋਵੇਂ ਬੱਚੇ ਗੰਭੀਰ ਜ਼ਖਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਐਂਬੂਲੈਂਸ ਰਾਹੀਂ ਜ਼ਖਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਫਰਾਰ ਅਣਪਛਾਤੇ ਵਾਹਨ ਅਤੇ ਉਸ ਦੇ ਚਾਲਕ ਦੀ ਭਾਲ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ ਟੁੱਟਿਆ ਕਹਿਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News