ਤੇਜ਼ ਰਫ਼ਤਾਰ ਵਾਹਨ ਦੀ ਲਪੇਟ ’ਚ ਆਉਣ ਨਾਲ ਔਰਤ ਗੰਭੀਰ ਜ਼ਖਮੀ

Friday, Sep 06, 2024 - 06:11 PM (IST)

ਤੇਜ਼ ਰਫ਼ਤਾਰ ਵਾਹਨ ਦੀ ਲਪੇਟ ’ਚ ਆਉਣ ਨਾਲ ਔਰਤ ਗੰਭੀਰ ਜ਼ਖਮੀ

ਬਟਾਲਾ (ਸਾਹਿਲ)- ਅੱਜ ਅੱਡਾ ਅਚਲ ਸਾਹਿਬ ਵਿਖੇ ਇਕ ਤੇਜ਼ ਰਫਤਾਰ ਵਾਹਨ ਦੀ ਲਪੇਟ ਵਿਚ ਆਉਣ ਨਾਲ ਔਰਤ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ ਸਰਬਜੀਤ ਕੌਰ ਪੁੱਤਰੀ ਨਰਿੰਦਰ ਸਿੰਘ ਵਾਸੀ ਪਿੰਡ ਕੋਟਲਾ ਬੱਝਾ ਸਿੰਘ, ਜੋ ਘਰੋਂ ਬੱਸ ’ਤੇ ਸਵਾਰ ਹੋ ਕੇ ਅੱਡਾ ਅਚਲ ਸਹਿਬ ਵਿਖੇ ਮੱਥਾ ਟੇਕਣ ਲਈ ਆਈ ਸੀ ਅਤੇ ਬੱਸ ਤੋਂ ਉੱਤਰ ਕੇ ਜਦੋਂ ਇਹ ਰੋਡ ਕਰਾਸ ਕਰ ਰਹੀ ਸੀ ਤਾਂ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਜੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਬਾਅਦ ਇਹ ਸੜਕ ’ਤੇ ਡਿੱਗਣ ਨਾਲ ਇਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਅਤੇ ਸਿੱਟੇ ਵਜੋਂ ਇਸ ਦੀ ਇਕ ਲੱਤ ਵੀ ਟੁੱਟ ਗਈ।

ਇਹ ਵੀ ਪੜ੍ਹੋ- ਪਰਿਵਾਰ 'ਤੇ ਟੁੱਟਾ ਦੁਖਾਂ ਦਾ ਪਹਾੜ, 2 ਮਹੀਨੇ ਪਹਿਲਾਂ ਵਿਦੇਸ਼ ਗਏ 22 ਸਾਲਾ ਨੌਜਵਾਨ ਦੀ ਮੌਤ

ਓਧਰ, ਇਹ ਵੀ ਪਤਾ ਲੱਗਾ ਹੈ ਕਿ ਪੁਲਸ ਮੁਲਾਜ਼ਮਾਂ ਵਲੋਂ ਉੁਕਤ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News