ਖੇਤਾਂ ਵੱਲ ਗਈ ਔਰਤ ਨੂੰ 10 ਆਵਾਰਾ ਕੁੱਤਿਆਂ ਨੇ ਘੇਰ ਕੇ ਬੁਰੀ ਤਰ੍ਹਾਂ ਨੋਚਿਆ
Sunday, Jan 11, 2026 - 04:29 PM (IST)
ਗੁਰਦਾਸਪੁਰ (ਵਿਨੋਦ)- ਪਿੰਡ ਆਲੋਵਾਲ ਦੀ ਰਹਿਣ ਵਾਲੀ 35 ਸਾਲਾ ਪ੍ਰਵਾਸੀ ਔਰਤ ਰੇਖਾ ਨੂੰ 10ਆਵਾਰਾ ਕੁੱਤਿਆਂ ਨੇ ਘੇਰ ਲਿਆ ਤੇ ਬੁਰੀ ਤਰ੍ਹਾਂ ਨਾਲ ਨੋਚਿਆ। ਔਰਤ ਖੇਤਾਂ ਵੱਲ ਜਾ ਰਹੀ ਸੀ, ਜਿਸ ਦੌਰਾਨ ਉਸ 'ਤੇ ਆਵਾਰਾ ਕੁੱਤਿਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਔਰਤ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ 'ਤੇ ਕਈ ਵੱਡੇ-ਵੱਡੇ ਜ਼ਖ਼ਮ ਹਨ । ਔਰਤ ਨੂੰ ਪਿੰਡ ਵਾਸੀਆਂ ਵੱਲੋਂ ਛੁਡਵਾ ਕੇ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸ ਦਾ ਇਲਾਜ ਕਰ ਰਹੇ ਡਾਕਟਰ ਅਨੁਸਾਰ ਕੁੱਤਿਆਂ ਨੇ ਇਸ ਔਰਤ ਦੀ ਇੰਨੀ ਬੁਰੀ ਹਾਲਤ ਕੀਤੀ ਕਿ ਉਸ ਦੇ ਪੱਟ ਦਾ ਸਾਰਾ ਮਾਸ ਨੋਚ ਖਾਦਾ ਸੀ ਅਤੇ ਉਸ ਦੀਆਂ ਨਾੜੀਆਂ ਤੇ ਹੱਡੀਆਂ ਨਜ਼ਰ ਆਉਣ ਲੱਗ ਪਈਆਂ ਸਨ। ਪਿੰਡ ਆਲੋਵਾਲ ਦੀ ਰਹਿਣ ਵਾਲੀ ਰੇਖਾ ਨੇ ਦੱਸਿਆ ਕਿ ਉਹ ਪ੍ਰਵਾਸੀ ਹੈ ਤੇ ਮਜ਼ਦੂਰੀ ਦਾ ਕੰਮ ਕਰਦੀ ਹੈ ਜਦਕਿ ਉਸ ਦਾ ਪਤੀ ਵੀ ਮਜ਼ਦੂਰੀ ਦਾ ਕੰਮ ਹੀ ਕਰਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਬੀਤੀ ਸ਼ਾਮ ਉਹ ਆਪਣੇ ਪਿੰਡ ਵਿੱਚ ਹੀ ਖੇਤਾਂ ਵਿੱਚ ਬਾਹਰ ਸੌਚ ਲਈ ਗਈ ਸੀ ਕਿ ਉਸ ਨੂੰ ਦਸ ਕੁੱਤਿਆਂ ਦੇ ਝੁੰਡ ਨੇ ਘੇਰ ਲਿਆ ਅਤੇ ਬੁਰੀ ਤਰ੍ਹਾਂ ਨਾਲ ਖਾ ਗਏ । ਉਸ ਨੇ ਆਪਣੇ ਆਪ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਡਿੱਗ ਗਈ ਅਤੇ ਕੁੱਤੇ ਉਸ 'ਤੇ ਝਪਟ ਪਏ । ਬਾਅਦ ਵਿੱਚ ਰੌਲਾ ਸੁਣ ਕੇ ਪਿੰਡ ਵਾਸੀ ਪਹੁੰਚੇ ਅਤੇ ਉਸ ਨੂੰ ਪਿੰਡ ਵਾਸੀਆਂ ਨੇ ਹੀ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ।
ਇਹ ਵੀ ਪੜ੍ਹੋ- ਠੰਡ ਨੇ ਤੋੜੇ ਰਿਕਾਰਡ: ਕੱਲ੍ਹ ਦਾ ਦਿਨ ਰਿਹਾ ਸਭ ਤੋਂ ਠੰਡਾ, ਅਗਲੇ 48 ਘੰਟਿਆਂ ਲਈ ‘ਰੈੱਡ ਅਲਰਟ’
ਉਥੇ ਹੀ ਕੁੱਤੇ ਦਾ ਸ਼ਿਕਾਰ ਹੋਈ ਔਰਤ ਦਾ ਇਲਾਜ ਕਰ ਰਹੇ ਡਾਕਟਰ ਹਰਿੰਦਰ ਦਿਓਲ ਦਾ ਕਹਿਣਾ ਹੈ ਕਿ ਕੁੱਤਿਆਂ ਨੇ ਔਰਤ ਦਾ ਬਹੁਤ ਬੁਰਾ ਹਾਲ ਕੀਤਾ ਹੈ। ਉਸ ਨੂੰ ਕੁਝ ਦਿਨ ਹੋਰ ਹਸਪਤਾਲ ਵਿੱਚ ਰੱਖਣ ਦੀ ਲੋੜ ਪਵੇਗੀ ਕਿਉਂਕਿ ਜਖਮਾਂ 'ਤੇ ਇਨਫੈਕਸ਼ਨ ਹੋਣ ਦਾ ਖਤਰਾ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਪਿੰਡ 'ਚ ਪਸਰਿਆ ਸੋਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
