ਜੇਠ-ਜੇਠਾਣੀ ਤੋਂ ਦੁਖੀ ਔਰਤ ਨੇ ਕੀਤੀ ਖੁਦਕੁਸ਼ੀ

10/01/2019 8:09:59 PM

ਗੁਰਦਾਸਪੁਰ, (ਵਿਨੋਦ)— ਇਕ ਔਰਤ ਵਲੋਂ ਜੇਠ-ਜੇਠਾਣੀ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਖਾ ਕੇ ਜੀਵਨ-ਲੀਲਾ ਖਤਮ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਗੁਰਦਾਸਪੁਰ ਸਦਰ ਪੁਲਸ ਵਲੋਂ ਮ੍ਰਿਤਕਾ ਦੇ ਭਰਾ ਦੇ ਬਿਆਨਾਂ 'ਤੇ ਜੇਠ ਤੇ ਜੇਠਾਣੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ, ਪਰ ਅਜੇ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਇਸ ਕੇਸ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਿਮਰਜੀਤ ਕੌਰ ਦੇ ਭਰਾ ਅਵਤਾਰ ਸਿੰਘ ਪੁੱਤਰ ਨਰਿੰਦਰ ਸਿੰਘ ਨਿਵਾਸੀ ਪਿੰਡ ਜੌੜਾ ਛਿੱਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਭੈਣ ਦਾ ਵਿਆਹ ਸੰਦੀਪ ਸਿੰਘ ਨਿਵਾਸੀ ਪਿੰਡ ਵਰਸੋਲਾ ਨਾਲ ਕੀਤਾ ਸੀ ਤੇ ਉਨ੍ਹਾਂ ਦੇ 2 ਸਾਲ ਦੀ ਲੜਕੀ ਵੀ ਹੈ, ਪਰ ਘਰ 'ਚ ਰਸੋਈ ਸਬੰਧੀ ਵਿਵਾਦ ਹੋਣ ਕਾਰਨ ਸਿਮਰਜੀਤ ਕੌਰ ਦਾ ਜੇਠ ਤਲਵਿੰਦਰ ਸਿੰਘ ਤੇ ਜੇਠਾਨੀ ਰਣਜੀਤ ਕੌਰ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ। ਇਸ ਪ੍ਰੇਸ਼ਾਨੀ ਕਾਰਨ ਸਿਮਰਜੀਤ ਕੌਰ ਨੇ ਜ਼ਹਿਰੀਲੀ ਦਵਾਈ ਖਾ ਲਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਨੂੰ ਪਹਿਲਾ ਇਕ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋਣ ਉਪਰੰਤ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਗੁਰਦਾਸਪੁਰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।


KamalJeet Singh

Content Editor

Related News