ਮਹਿਲਾ ਪੱਤਰਕਾਰ ''ਤੇ ਮਾਮਲਾ ਦਰਜ ਕਰਨ ਦੇ ਵਿਰੋਧ ''ਚ ਉਤਰਿਆ ਪ੍ਰੈੱਸ ਕਲੱਬ, ਦਿੱਤੀ ਇਹ ਚਿਤਾਵਨੀ

Monday, May 02, 2022 - 01:38 AM (IST)

ਮਹਿਲਾ ਪੱਤਰਕਾਰ ''ਤੇ ਮਾਮਲਾ ਦਰਜ ਕਰਨ ਦੇ ਵਿਰੋਧ ''ਚ ਉਤਰਿਆ ਪ੍ਰੈੱਸ ਕਲੱਬ, ਦਿੱਤੀ ਇਹ ਚਿਤਾਵਨੀ

ਅੰਮ੍ਰਿਤਸਰ (ਜਸ਼ਨ) : ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਪੱਤਰਕਾਰ ਮਮਤਾ ਦੇਵਗਨ ਵਿਰੁੱਧ ਨਿਯਮਾਂ ਦੀ ਅਣਦੇਖੀ ਕਰਦਿਆਂ ਬਿਨਾਂ ਕਿਸੇ ਤਫ਼ਤੀਸ਼ ਦੇ ਸੰਦੀਪ ਗੋਰਸੀ 'ਤੇ ਹੋਏ ਹਮਲੇ ਦੇ ਸਬੰਧ 'ਚ ਘਟਨਾ ਦੇ ਕਰੀਬ 4 ਘੰਟੇ ਦੇ ਅੰਦਰ ਹੀ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ,ਇਸ ਦਾ ਅੰਮ੍ਰਿਤਸਰ ਪ੍ਰੈੱਸ ਕਲੱਬ ਐਸੋਸੀਏਸ਼ਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਸ ਕਮਿਸ਼ਨਰ ਤੋਂ ਇਸ ਮਾਮਲੇ ਦੀ ਤੁਰੰਤ ਜਾਂਚ ਕਰਨ ਅਤੇ ਪੱਤਰਕਾਰ ਨੂੰ ਇਸ ਮਾਮਲੇ 'ਚੋਂ ਬਾਹਰ ਕੱਢਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਪੁਲਸ ਕਮਿਸ਼ਨਰ ਨੇ ਇਸ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਨਾ ਕੀਤੀ ਅਤੇ ਪੱਤਰਕਾਰ 'ਤੇ ਦਰਜ ਕੀਤਾ ਮਾਮਲਾ ਖਾਰਜ ਨਾ ਕੀਤਾ ਤਾਂ ਸਮੂਹ ਪੱਤਰਕਾਰ ਭਾਈਚਾਰਾ ਅੰਮ੍ਰਿਤਸਰ ਸਮੇਤ ਸੂਬੇ ਭਰ ਵਿੱਚ ਅੰਦੋਲਨ ਦਾ ਬਿਗੁਲ ਵਜਾਏਗਾ।

ਇਹ ਵੀ ਪੜ੍ਹੋ : 1 ਕਿਲੋਵਾਟ ਲੋਡ ਦੇ ਖਪਤਕਾਰ ਰੇਹੜੀ ਵਾਲੇ ਨੂੰ ਆਇਆ 55 ਹਜ਼ਾਰ ਰੁਪਏ ਤੋਂ ਵੱਧ ਦਾ ਬਿੱਲ

ਇਸ ਸਬੰਧੀ ਅੱਜ ਜ਼ਿਲ੍ਹੇ ਦੇ ਸਮੂਹ ਪੱਤਰਕਾਰ ਭਾਈਚਾਰੇ ਨੇ ਪ੍ਰੈੱਸ ਕਲੱਬ 'ਚ ਪ੍ਰਧਾਨ ਰਾਜੇਸ਼ ਗਿੱਲ ਅਤੇ ਮੀਤ ਪ੍ਰਧਾਨ ਅਨਿਲ ਸ਼ਰਮਾ ਦੀ ਅਗਵਾਈ ਹੇਠ ਇਕ ਰੋਸ ਮੀਟਿੰਗ ਬੁਲਾਈ। ਇਸ ਦੌਰਾਨ ਸਮੂਹ ਅਖ਼ਬਾਰਾਂ ਅਤੇ ਨਿਊਜ਼ ਚੈਨਲਾਂ ਦੇ ਪੱਤਰਕਾਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸਮੂਹ ਪੱਤਰਕਾਰਾਂ ਨੇ ਪੁਲਸ ਵੱਲੋਂ ਬਿਨਾਂ ਕਿਸੇ ਤਫ਼ਤੀਸ਼ ਦੇ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਨੂੰ ਪੂਰੀ ਤਰ੍ਹਾਂ ਗ਼ਲਤ ਤੇ ਤੱਥਹੀਣ ਕਰਾਰ ਦਿੰਦਿਆਂ ਇਸ ਨੂੰ ਲੋਕਤੰਤਰ ਦੇ ਚੌਥੇ ਥੰਮ੍ਹ 'ਤੇ ਸਿੱਧਾ ਹਮਲਾ ਕਰਾਰ ਦਿੱਤਾ।

ਇਹ ਵੀ ਪੜ੍ਹੋ : ਪੁਲਸ ਨੇ ਗੁੰਮ ਹੋਏ ਬੱਚਿਆਂ ਨੂੰ 20 ਘੰਟਿਆਂ 'ਚ ਲੱਭ ਕੀਤਾ ਵਾਰਿਸਾਂ ਹਵਾਲੇ

ਪ੍ਰਧਾਨ ਰਾਜੇਸ਼ ਗਿੱਲ ਨੇ ਕਿਹਾ ਕਿ ਜਿਸ ਤਰ੍ਹਾਂ ਪੁਲਸ ਵੱਲੋਂ ਇਕ ਪਾਸੇ ਦੇ ਦਬਾਅ ਹੇਠ ਇਹ ਮਾਮਲਾ ਦਰਜ ਕੀਤਾ ਗਿਆ ਹੈ, ਇਹ ਸਿਰਫ਼ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਇਸ ਨੂੰ ਪੱਤਰਕਾਰ ਭਾਈਚਾਰਾ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰੇਗਾ। ਇਸ ਮੀਟਿੰਗ ਦੌਰਾਨ ਅਗਲੀ ਰਣਨੀਤੀ ਤਿਆਰ ਕੀਤੀ ਗਈ, ਜਿਸ ਤਹਿਤ ਸਮੂਹ ਪੱਤਰਕਾਰ ਪਹਿਲਾਂ ਪੁਲਸ ਕਮਿਸ਼ਨਰ ਨੂੰ ਮਿਲ ਕੇ ਮਾਮਲੇ ਦੀ ਜਾਂਚ ਦੀ ਮੰਗ ਕਰਨਗੇ, ਨਾਲ ਹੀ ਦੂਜੇ ਪਾਸੇ ਬਿਨਾਂ ਕਿਸੇ ਠੋਸ ਜਾਂਚ ਦੇ ਉਕਤ ਪਰਚਾ ਦਰਜ ਕਰਨ ਵਾਲੇ ਪੁਲਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕਰਨਗੇ। ਸਮੂਹ ਪੱਤਰਕਾਰਾਂ ਨੇ ਇਸ ਮਾਮਲੇ ਵਿੱਚ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ 2 ਮਈ ਸੋਮਵਾਰ ਤੋਂ ਹੀ ਪੁਲਸ ਪ੍ਰਸ਼ਾਸਨ ਖ਼ਿਲਾਫ਼ ਵੱਡੀ ਪੱਧਰ 'ਤੇ ਧਰਨੇ ਪ੍ਰਦਰਸ਼ਨ ਸ਼ੁਰੂ ਕੀਤੇ ਜਾਣਗੇ। ਪੁਲਸ ਪ੍ਰਸ਼ਾਸਨ ਦੀਆਂ ਮਨਮਾਨੀਆਂ 'ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਇਕਾਂ ਦਾ ਵੀ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਜੇ ਕੁਝ ਹੋਇਆ ਤਾਂ ਪੁਲਸ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਕੋਠੀ ਅੱਗੇ ਕਲਰਕ ਟੈਸਟ ਪਾਸ ਯੂਨੀਅਨ ਨੇ ਲਗਾਇਆ ਧਰਨਾ, ਸੰਗਰੂਰ-ਪਟਿਆਲਾ ਮੁੱਖ ਰੋਡ ਕੀਤਾ ਜਾਮ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News