ਰੱਖੜ ਪੁੰਨਿਆ ’ਤੇ ਜਨਾਨੀਆਂ ਨੂੰ ਦਿੱਤੀ ਜਾਵੇਗੀ 1-1 ਹਜ਼ਾਰ ਰੁਪਏ ਦੀ ਸੌਗਾਤ : ਅਸ਼ੋਕ ਤਲਵਾਰ

05/09/2022 3:20:34 PM

ਅੰਮ੍ਰਿਤਸਰ (ਗੁਰਿੰਦਰ ਸਾਗਰ) - ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਖ਼ਤਮ ਹੋਣ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਕਾਰਪੋਰੇਸ਼ਨ ਚੋਣਾਂ ਵੱਲ ਹਨ। ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਵੱਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮਕਸਦ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਸ਼ੋਕ ਤਲਵਾਰ ਅਤੇ ਵਿਧਾਇਕ ਜਸਬੀਰ ਸਿੰਘ ਸੰਧੂ ਦੀ ਅਗਵਾਈ ਵਿੱਚ ਇੱਕ ਮੀਟਿੰਗ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਵਿਚ ਕੀਤੀ ਗਈ, ਜਿਸ ਵਿੱਚ ਕਾਰਪੋਰੇਸ਼ਨ ਦੀਆਂ ਚੋਣਾਂ ਤੋਂ ਲੈ ਕੇ ਪੰਜਾਬ ਵਿੱਚ ਅਲੱਗ ਅਲੱਗ ਮੁੱਦਿਆਂ ’ਤੇ ਵਿਚਾਰ ਚਰਚਾ ਹੋਈ। ਅਸ਼ੋਕ ਤਲਵਾਰ ਵੱਲੋਂ ਮਹਿਲਾਵਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਦਾ ਵੀ ਐਲਾਨ ਇਸ ਜਗ੍ਹਾ ’ਤੇ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਅੰਮ੍ਰਿਤਸਰ ਸਰਹੱਦ ਤੋਂ ਪਾਕਿ ਡਰੋਨ ਅਤੇ 13 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ‘ਆਪ’ ਨੇਤਾ ਅਸ਼ੋਕ ਤਲਵਾਰ ਨੇ ਕਿਹਾ ਕਿ ਜੋ ਗਰੰਟੀਆਂ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਹਨ, ਉਸ ਦੀ ਇਨ ਬਿਨ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਬਿਜਲੀ ਵਿਭਾਗ ਨੂੰ ਲੈ ਕੇ ਉਨ੍ਹਾਂ ਵੱਲੋਂ 600 ਯੂਨਿਟ ਮੁਆਫ਼ ਕਰਨ ਦੀ ਗੱਲ ਕਹੀ ਗਈ, ਉਹ ਕਰ ਦਿੱਤੀ ਗਈ ਹੈ। ਜਨਾਨੀ ਨੂੰ ਵੀ 1000 ਰੁਪਏ ਦੀ ਗਰੰਟੀ ਜਲਦ ਦਿੱਤੀ ਜਾ ਰਹੀ ਹੈ। ਰੱਖੜ ਪੁੰਨਿਆ ਵਾਲੇ ਦਿਨ ਇਸ ਦੀ ਸ਼ੁਰੂਆਤ ਕੀਤੀ ਜਾ ਸਕਦੀ ਹੈ। ਅਸ਼ੋਕ ਤਲਵਾਰ ਵੱਲੋਂ ਨਵਜੋਤ ਸਿੰਘ ਸਿੱਧੂ ’ਤੇ ਬੋਲਦੇ ਹੋਏ ਕਿਹਾ ਕਿ ਨਵਜੋਤ ਸਿੱਧੂ ਨੇ ਨਾ ਤਾਂ ਆਪਣੀ ਪਾਰਟੀ ਵਿੱਚ ਰਹਿ ਕੇ ਕੋਈ ਕੰਮ ਕੀਤਾ ਹੈ ਅਤੇ ਨਾ ਹੀ ਉਨ੍ਹਾਂ ਤੋਂ ਵਿਰੋਧੀ ਧਿਰ ਵਿੱਚ ਬੈਠ ਕੇ ਕੰਮ ਕਰਵਾਇਆ ਜਾ ਸਕਦਾ ਹੈ। ਪ੍ਰਸ਼ਾਂਤ ਕਿਸ਼ੋਰ ਵੱਲੋਂ ਬਣਾਏ ਗਏ ਸੰਗਠਨ ਤੇ ਬੋਲਦੇ ਹੋਏ ਅਸ਼ੋਕ ਤਲਵਾਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਦੇਸ਼ ਵਿੱਚ ਆਪਣਾ ਸੰਗਠਨ ਖੜਾ ਕਰਨ ਦੀ ਇਜਾਜ਼ਤ ਹੈ ਅਤੇ ਚੋਣ ਵੀ ਲੜ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਇਸ ਮੌਕੇ ਰਮਨ ਕੁਮਾਰ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਭਰੋਸੇ ਆਮ ਜਨਤਾ ਨੂੰ ਦਿੱਤੇ ਜਾ ਰਹੇ ਹਨ, ਉਸ ਨੂੰ ਲੈ ਕੇ ਅੱਜ ਉਨ੍ਹਾਂ ਵਲੋਂ ਅਤੇ ਉਨ੍ਹਾਂ ਦੇ ਦੋਸਤ ਕਾਰੋਬਾਰੀਆਂ ਵੱਲੋਂ ਅੰਮ੍ਰਿਤਸਰ ਦੇ ਵਿਧਾਇਕ ਡਾ ਜਸਬੀਰ ਸਿੰਘ ਸੰਧੂ ਅਤੇ ਅਸ਼ੋਕ ਤਲਵਾਰ ਦੇ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਸਾਰੇ ਇਹ ਲੋਕ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਕਾਰਪੋਰੇਸ਼ਨ ਦੀਆਂ ਚੋਣਾਂ ਵੀ ਜ਼ਰੂਰ ਜਿਤਾਵਾਂਗੇ। ਜੋ ਵਾਅਦੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਸਨ, ਉਨ੍ਹਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ। 

rajwinder kaur

This news is Content Editor rajwinder kaur