130 ਗ੍ਰਾਮ ਹੈਰੋਇਨ ਸਮੇਤ ਮਹਿਲਾ ਸਮੱਗਲਰ ਕਾਬੂ
Sunday, Dec 27, 2020 - 12:42 AM (IST)

ਤਰਨਤਾਰਨ, (ਰਾਜੂ,ਬਲਵਿੰਦਰ ਕੌਰ)- ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ. ਧਰੂਮਨ ਐੱਚ ਨਿੰਬਾਲੇ ਵਲੋਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਵਿੱਢੀ ਹੋਈ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਸੈੱਲ ਤਰਨਤਾਰਨ ਨੇ ਭਾਰੀ ਮਾਤਰਾ ’ਚ ਹੈਰੋਇਨ ਸਮੇਤ ਇਕ ਮਹਿਲਾ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਦ ਕਿ ਉਕਤ ਮਹਿਲਾ ਦਾ ਪਤੀ ਭੱਜਣ ’ਚ ਕਾਮਯਾਬ ਹੋ ਗਿਆ। ਇਨ੍ਹਾਂ ਦੋਵਾਂ ਤਸਕਰਾਂ ਵਿਰੁੱਧ ਥਾਣਾ ਸਰਾਏ ਅਮਾਨਤ ਖਾਂ ’ਚ ਕੇਸ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮੋਡ਼ ਭੂਸੇ ਤੋਂ ਇਕ ਮਹਿਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ, ਜਿਸ ਦੀ ਪਛਾਣ ਸੁਖਵਿੰਦਰ ਕੌਰ ਉਰਫ ਸੁੱਖ ਪਤਨੀ ਦਵਿੰਦਰ ਸਿੰਘ ਵਜੋਂ ਹੋਈ ਅਤੇ ਤਲਾਸ਼ੀ ਲੈਣ ’ਤੇ ਉਕਤ ਮਹਿਲਾ ਕੋਲੋਂ 130 ਗ੍ਰਾਮ ਹੈਰੋਇਨ ਬਰਾਮਦ ਹੋਈ। ਜਦ ਕਿ ਫਰਾਰ ਵਿਅਕਤੀ ਦੀ ਪਹਿਚਾਣ ਦਵਿੰਦਰ ਸਿੰਘ ਉਰਫ ਮੱਲ ਪੁੱਤਰ ਜਗਤਾਰ ਸਿੰਘ ਵਾਸੀ ਚੀਚਾ ਜ਼ਿਲਾ ਅੰਮ੍ਰਿਤਸਰ ਵਜੋਂ ਹੋਈ। ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਕੌਰ ਉਰਫ ਸੁੱਖ ਅਤੇ ਦਵਿੰਦਰ ਸਿੰਘ ਉਰਫ ਮੱਲ ਖਿਲਾਫ ਥਾਣਾ ਸਰਾਏ ਅਮਾਨਤ ਖਾਂ ਵਿਖੇ ਮੁਕੱਦਮਾ ਨੰਬਰ 212 ਧਾਰਾ 21-ਬੀ/29/61/85 ਐੱਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।