ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਏਅਰਪੋਰਟ 'ਤੇ ਕੀਤੀ ਗਈ ਸ਼ਾਨਦਾਰ ਸਜਾਵਟ, ਦੇਖੋ ਤਸਵੀਰਾਂ
Sunday, Oct 09, 2022 - 10:58 PM (IST)
ਅੰਮ੍ਰਿਤਸਰ (ਇੰਦਰਜੀਤ) : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ 'ਤੇ ਐਤਵਾਰ ਨੂੰ ਸ਼ਾਨਦਾਰ ਸਜਾਵਟ ਕੀਤੀ ਗਈ। ਇੱਥੇ ਏਅਰਪੋਰਟ ਨੂੰ ਅੰਦਰੋਂ ਤੇ ਬਾਹਰੋਂ ਰੰਗ-ਬਿਰੰਗੀਆਂ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਗਿਆ। ਏਅਰਪੋਰਟ ਦੇ ਡਾਇਰੈਕਟਰ ਵਿਪਨ ਕਾਂਤ ਸੇਠ ਨੇ ਦੱਸਿਆ ਕਿ ਏਅਰਪੋਰਟ ਅਥਾਰਟੀ ਵੱਲੋਂ ਕੀਤੀ ਗਈ ਸਜਾਵਟ ਸਬੰਧੀ ਕਈ ਮਾਹਿਰਾਂ ਨੂੰ ਬੁਲਾਇਆ ਗਿਆ ਸੀ।