ਸ਼ਰੇਆਮ ਗੁੰਡਾਗਰਦੀ: ਕੂੜਾ ਡੰਪ ਕਰਨ ਗਏ ਕਰਮਚਾਰੀਆਂ ਨੂੰ ਵਿਅਕਤੀ ਵੱਲੋਂ ਪਿਸਤੌਲ ਦਿਖਾ ਕੇ ਰੋਕਿਆ ਗਿਆ

Sunday, Dec 04, 2022 - 11:44 AM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ)-  ਕੂੜਾ ਡੰਪ ਕਰਨ ਗਏ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਕੂੜਾ ਸੁੱਟਣ ਤੋਂ ਰੋਕਣ ਲਈ ਇਕ ਵਿਅਕਤੀ ਵੱਲੋਂ ਪਿਸਤੌਲ ਦਿਖਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਬਟਾਲਾ ਦੇ ਕਸਬਾ ਕਾਦੀਆਂ ’ਚ ਜਿੱਥੇ ਦਾਣਾ ਮੰਡੀ ਦੀ ਸਰਕਾਰੀ ਥਾਂ ’ਤੇ ਕੂੜਾ ਡੰਪ ਕਰਨ ਗਏ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਇਕ ਵਿਅਕਤੀ ਵੱਲੋਂ ਪਿਸਤੌਲ ਦਿਖਾ ਕੇ ਕੂੜਾ ਸੁੱਟਣ ਤੋਂ ਰੋਕਿਆ ਗਿਆ। ਇਸ ਦੇ ਨਾਲ ਹੀ ਉਕਤ ਵਿਅਕਤੀ ਵੱਲੋਂ ਉਨ੍ਹਾਂ ਨਾਲ ਗਾਲੀ-ਗਲੋਚ ਕੀਤੀ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਪੁਲਸ ’ਤੇ ਫਾਇਰਿੰਗ ਕਰ ਕੇ ਭੱਜੇ ਗੈਂਗਸਟਰ ਗ੍ਰਿਫ਼ਤਾਰ, ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਕੀਤੀ ਜਾ ਰਹੀ ਜਾਂਚ

ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਇੰਸਪੈਕਟਰ ਵੱਲੋਂ ਪ੍ਰਸ਼ਾਸਨ ਅੱਗੇ ਮੰਗ ਕੀਤੀ ਗਈ ਕਿ ਇਸ ਵਿਅਕਤੀ ਦਾ ਲਾਇਸੰਸ ਰੱਦ ਕੀਤਾ ਜਾਵੇ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਦੋਂ ਇਸ ਬਾਰੇ ਥਾਣਾ ਕਾਦੀਆਂ ਦੇ ਮੁਖੀ ਸੁਖਰਾਜ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਹਨ।


Shivani Bassan

Content Editor

Related News