ਸਿਹਤ ਸਹੂਲਤਾਂ ਵਿੱਚ ਲਿਆਂਦਾ ਜਾਵੇਗਾ ਵਿਸ਼ਵ ਪੱਧਰੀ ਸੁਧਾਰ: ਕੈਬਨਿਟ ਮੰਤਰੀ ਕਟਾਰੂਚੱਕ
Tuesday, Aug 20, 2024 - 01:56 PM (IST)
ਭੋਆ/ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਭਾਰਤ ਭੂਸ਼ਨ ਅਤੇ ਸਿਵਲ ਸਰਜਨ ਪਠਾਨਕੋਟ ਡਾਕਟਰ ਗੁਰਮੀਤ ਸਿੰਘ ਵੱਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਖੇਤਰ ਵਿੱਚ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ । ਇਸ ਮੌਕੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਹੀ ਸਿਹਤ ਮੁਲਾਜ਼ਮਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇਗੀ । ਨਸ਼ਾ ਮੁਕਤੀ ਲਈ ਸਮੂਹ ਅੋਟ ਮਰੀਜ਼ਾਂ ਦੀ ਕਾਉਸਲਿੰਗ ਕੀਤੀ ਜਾਵੇ । ਮਰੀਜ਼ਾਂ ਦੀ ਇਛਾਸ਼ਕਤੀ ਮਜ਼ਬੂਤ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਲਈ ਪ੍ਰੇਰਿਤ ਕੀਤਾ ਜਾਵੇ । ਆਯੁਸ਼ਮਾਨ ਭਾਰਤ ਬੀਮਾ ਯੋਜਨਾ ਦੇ ਕੰਮ ਵਿੱਚ ਪਾਰਦਸ਼ਿਤਾ ਲਿਆਂਦੀ ਜਾਵੇ ।
ਇਹ ਵੀ ਪੜ੍ਹੋ- ਬੱਚਿਆਂ ਦੀ ਲੜਾਈ 'ਚ ਵਰ੍ਹਇਆ ਗੋਲੀਆਂ ਦਾ ਮੀਂਹ, ਮਾਰੀ ਗਈ ਛੋਟੀ ਬੱਚੀ
ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਭਾਰਤ ਭੂਸ਼ਨ ਨੇ ਗੁਰਦਾਸਪੁਰ ਵਿੱਚ ਮੈਡੀਕਲ ਕਾਲਜ ਦੀ ਮਨਜ਼ੂਰੀ ਅਤੇ ਅਰਬਨ ਸੀਐਚਸੀ ਵਿੱਚ ਸਟਾਫ ਦੀ ਤਾਇਨਾਤੀ ਬਾਰੇ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਇਸ ਮਾਮਲੇ ਵਿੱਚ ਜਲਦ ਕਾਰਵਾਈ ਹੋਵੇਗੀ। ਇਸ ਮੌਕੇ ਸਤੀਸ਼ ਸੈਣੀ ਸਮੇਤ ਹੋਰ ਕਈ ਅਧਿਕਾਰੀ ਹਾਜ਼ਰ ਸਨ ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਦੋ ਪਟਵਾਰੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8