ਪਿੰਡਾਂ ’ਚੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਿਸਾਨਾਂ ਨੂੰ ਸਤਾਉਣ ਲੱਗੀ ਅਗਲੀ ਫ਼ਸਲ ਬੀਜਣ ਦੀ ਚਿੰਤਾ
Thursday, Aug 10, 2023 - 01:41 AM (IST)
ਤਰਨਤਾਰਨ (ਰਮਨ) : ਬਿਆਸ ਦਰਿਆ ’ਚ ਬਰਸਾਤੀ ਪਾਣੀ ਦੇ ਵਧਣ ਕਾਰਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੀਆਂ 10,000 ਏਕੜ ਤੋਂ ਵੱਧ ਫ਼ਸਲਾਂ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੀਆਂ ਹਨ, ਜਿਸ ਦਾ ਮੁੱਖ ਕਾਰਨ ਪਾਣੀ ਦੀ ਨਿਕਾਸੀ ਨਾ ਹੋਣਾ ਮੰਨਿਆ ਜਾ ਰਿਹਾ ਹੈ। ਹਰੀਕੇ ਪੱਤਣ ਹੈੱਡ ਵਿਖੇ ਪਾਣੀ ਦੇ ਦਰ ਨਾ ਖੋਲ੍ਹਣ ਕਰਕੇ ਜਿੱਥੇ ਪਿੰਡਾਂ 'ਚੋਂ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ, ਉੱਥੇ ਕਿਸਾਨਾਂ ਨੂੰ ਆਉਣ ਵਾਲੀ ਨਵੀਂ ਫ਼ਸਲ ਬੀਜਣ ਦੀ ਚਿੰਤਾ ਸਤਾ ਰਹੀ ਹੈ।
ਇਹ ਵੀ ਪੜ੍ਹੋ : ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਕੇਂਦਰੀ ਟੀਮ ਦੌਰਾ, ਜਲੰਧਰ ਦੇ 25 ਪਿੰਡਾਂ 'ਚ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਬਿਆਸ ਦਰਿਆ ਨਾਲ ਲੱਗਦੇ ਪਿੰਡ ਭੈਲ ਢਾਏ ਵਾਲਾ, ਮੁੰਡਾ ਪਿੰਡ, ਘੜਕਾ, ਚੰਬਾ, ਗੁੱਜਰਪੁਰਾ ਆਦਿ ਦੇ ਕਿਸਾਨ ਬਲਜਿੰਦਰ ਸਿੰਘ, ਗੁਰਜੰਟ ਸਿੰਘ, ਮੇਜਰ ਸਿੰਘ, ਨਵਤੇਜ ਸਿੰਘ, ਹਰਜੀਤ ਸਿੰਘ, ਬਲਕਾਰ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਆਸ-ਪਾਸ ਵਾਲੇ ਪਿੰਡਾਂ 'ਚ 10 ਹਜ਼ਾਰ ਏਕੜ ਤੋਂ ਵੱਧ ਫ਼ਸਲ ਪੂਰੀ ਤਰ੍ਹਾਂ ਪਾਣੀ ਦੀ ਮਾਰ ਹੇਠ ਆਉਣ ਕਰਕੇ ਨਸ਼ਟ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਫ਼ਸਲ ਪਾਣੀ ਦੇ 7 ਫੁੱਟ ਹੇਠਾਂ ਆ ਚੁੱਕੀ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਆਉਣ ਵਾਲੀ ਫ਼ਸਲ ਬੀਜਣ ਦੀ ਚਿੰਤਾ ਸਤਾਉਣ ਲੱਗ ਪਈ ਹੈ। ਬੀਤੇ ਇਕ ਮਹੀਨੇ ਤੋਂ ਇਲਾਕੇ ਦੇ ਪਾਣੀ ਨੂੰ ਪਿੰਡਾਂ 'ਚ ਦਾਖ਼ਲ ਹੋਣ ਤੋਂ ਰੋਕਣ ਸਬੰਧੀ ਨਿੱਜੀ ਖ਼ਰਚੇ 'ਤੇ ਆਰਜ਼ੀ ਬੰਨ੍ਹ ਬੰਨ੍ਹਣ ਦਾ ਕੰਮ ਦਿਨ-ਰਾਤ ਜਾਰੀ ਹੈ। ਇਸੇ ਕੰਮ ਵਿਚ ਵੱਖ-ਵੱਖ ਧਾਰਮਿਕ ਸੰਪਰਦਾਵਾਂ ਅਤੇ ਸਿਆਸੀ ਨੇਤਾ ਵੀ ਮਦਦ ਕਰ ਰਹੇ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8