ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਪੁਲਸ ਲਾਈਨ ਗਰਾਊਂਡ ਤਰਨਤਾਰਨ ਵਿਖੇ ਹੋਵੇਗਾ ਯੋਗ ਸਮਾਗਮ

Thursday, Jun 20, 2024 - 06:17 PM (IST)

ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਪੁਲਸ ਲਾਈਨ ਗਰਾਊਂਡ ਤਰਨਤਾਰਨ ਵਿਖੇ ਹੋਵੇਗਾ ਯੋਗ ਸਮਾਗਮ

ਤਰਨਤਾਰਨ(ਰਮਨ)-ਦੁਨੀਆ ਭਰ ਵਿਚ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਜ਼ਿਲਾ ਪੱਧਰੀ ਯੋਗ ਸਮਾਗਮ ਪੁਲਸ ਲਾਈਨ ਗਰਾਊਂਡ ਤਰਨਤਾਰਨ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲਾ ਪੱਧਰੀ ਯੋਗ ਸਮਾਗਮ ਸਵੇਰੇ 6:00 ਵਜੇ ਸ਼ੁਰੂ ਹੋਵੇਗਾ ਜੋ ਕਿ 8:00 ਵਜੇ ਤੱਕ ਦੋ ਘੰਟੇ ਚੱਲੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਕਮਿਸ਼ਨਰੇਟ ’ਚ ਵੱਡਾ ਫੇਰਬਦਲ, 112 SI, ASI ਅਤੇ ਹੈੱਡ ਕਾਂਸਟੇਬਲਾਂ ਦੇ ਹੋਏ ਤਬਾਦਲੇ

ਉਨ੍ਹਾਂ ਦੱਸਿਆ ਕਿ ਇਸ ਯੋਗ ਸਮਾਗਮ ਵਿਚ ਆਮ ਸ਼ਹਿਰੀ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਿਦਿਆਰਥੀ ਭਾਗ ਲੈਣਗੇ, ਜਿਨ੍ਹਾਂ ਨੂੰ ਆਯੁਰਵੈਦਿਕ ਵਿਭਾਗ ਦੇ ਯੋਗਾ ਦੇ ਮਾਹਿਰਾਂ ਵੱਲੋਂ ਯੋਗ ਦੇ ਆਸਣ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਰਨਤਾਰਨ ਵਿਖੇ ਜ਼ਿਲਾ ਪੱਧਰੀ ਯੋਗ ਸਮਾਗਮ ਤੋਂ ਇਲਾਵਾ ਜ਼ਿਲ੍ਹੇ ਵਿਚ ਹੋਰ ਵੱਖ-ਵੱਖ ਸਥਾਨਾਂ ’ਤੇ ਵੀ ਯੋਗ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਆਪਣੇ ਗਲੀ, ਮੁਹੱਲੇ, ਪਿੰਡਾਂ ਅਤੇ ਸ਼ਹਿਰਾਂ ਵਿਚ ਯੋਗ ਸਮਾਗਮ ਕਰਨ। ਉਨ੍ਹਾਂ ਕਿਹਾ ਕਿ ਯੋਗ ਨਿਰੋਗ ਤੇ ਤੰਦਰੁਸਤ ਜੀਵਨ ਦਾ ਆਧਾਰ ਹੈ ਅਤੇ ਸਾਨੂੰ ਯੋਗ ਨੂੰ ਆਪਣੀ ਰੋਜ਼ਮਰਾਂ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News