ਇੱਟਾਂ ਰੋੜੇ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ, ਕੇਸ ਦਰਜ

05/13/2021 6:02:36 PM

ਤਰਨਤਾਰਨ (ਰਾਜੂ, ਬਲਵਿੰਦਰ ਕੌਰ) - ਥਾਣਾ ਝਬਾਲ ਪੁਲਸ ਨੇ ਇੱਟਾਂ ਰੋੜੇ ਮਾਰ ਕੇ ਨੌਜਵਾਨ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ 4 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਦਲਜੀਤ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਭੋਜੜਾਂਵਾਲ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਜਾ ਰਿਹਾ ਸੀ ਤਾਂ ਪਿੰਡ ਦੇ ਹੀ ਕੁਝ ਲੋਕ ਉਸ ਦੀ ਮਾਤਾ ਨਾਲ ਤੂੰ-ਤੂੰ-ਮੈਂ ਮੈਂ ਕਰ ਰਹੇ ਸੀ। ਜਦੋਂ ਉਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਆਪਣੇ ਘਰ ਦੀ ਛੱਤ ’ਤੇ ਰੱਖੇ ਇੱਟਾਂ ਰੋੜੇ ਮਾਰਨੇ ਸ਼ੁਰੂ ਕਰ ਦਿੱਤੇ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। 

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ 'ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ : 7 ਸਾਲਾ ਮਾਸੂਮ ਦੇ ਚਿਹਰੇ 'ਤੇ ਸੈਨੇਟਾਈਜ਼ਰ ਪਾ ਲਾਈ ਅੱਗ

ਇਸ ਸਬੰਧੀ ਐੱਸ.ਆਈ. ਕੁਲਦੀਪ ਰਾਏ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਕੁਲਵਿੰਦਰ ਕੌਰ ਪਤਨੀ ਜੋਗਿੰਦਰ ਸਿੰਘ, ਵਿਸ਼ਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੋਜੜਾਂਵਾਲਾ, ਅੰਮ੍ਰਿਤਪਾਲ ਸਿੰਘ, ਵਿਜੇਪਾਲ ਸਿੰਘ ਪੁੱਤਰਾਨ ਜਰਮਨ ਸਿੰਘ ਵਾਸੀ ਗੰਡੀਵਿੰਡ ਖ਼ਿਲਾਫ਼ ਮੁਕੱਦਮਾ ਨੰਬਰ 42 ਧਾਰਾ 325/323/506/148/149 ਆਈ.ਪੀ.ਸੀ. ਅਧੀਨ ਕੇਸ ਦਰਜ ਕਰ ਲਿਆ ਗਿਆ ਹੈ।

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)

rajwinder kaur

This news is Content Editor rajwinder kaur