ਨੌਜਵਾਨ ਨੇ ਗੋਲੀ ਮਾਰ ਕੇ ਖੁਦਕਸ਼ੀ ਕਰਨ ਤੋਂ ਪਹਿਲਾਂ ਪਰਿਵਾਰ ''ਤੇ ਲਾਏ ਗੰਭੀਰ ਦੋਸ਼

06/24/2020 7:29:08 PM

ਚੌਕ ਮਹਿਤਾ,(ਕੈਪਟਨ)- ਸ਼ਹਿਰ 'ਚ ਇਕ ਨੌਜਵਾਨ ਵਲੋਂ ਅੱਜ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨੌਜਵਾਨ ਗੁਰਜੰਟ ਸਿੰਘ ਵਾਸੀ ਪਿੰਡ ਬੁੱਟਰ ਕਲਾਂ ਜਿਲਾ ਅੰਮ੍ਰਿਸਤਰ ਨੇ ਅੱਜ ਦੁਪਹਿਰ ਸਮੇਂ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਵਾਰਦਾਤ ਦੌਰਾਨ ਮੌਕੇ 'ਤੇ ਪੁੱਜੀ ਥਾਣਾ ਮਹਿਤਾ ਦੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਉਕਤ ਨੌਜਵਾਨ ਬੀਤੇ ਕੱਲ ਫੇਸਬੁੱਕ 'ਤੇ ਲਾਈਵ ਹੋਇਆ ਸੀ। ਜਿਸ ਨੇ ਆਪਣੇ ਪਰਿਵਾਰਕ ਮੈਂਬਰਾਂ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਦੀ ਗੱਲ ਕਹੀ ਸੀ। ਇਕ ਦਿਨ ਪਹਿਲਾਂ ਵਾਇਰਲ ਹੋਈ, ਇਸ ਵੀਡੀਓ 'ਚ ਮ੍ਰਿਤਕ ਨੌਜਵਾਨ ਨੇ ਖੁਦਕਸ਼ੀ ਲਈ ਮਜ਼ਬੂਰ ਕਰਨ ਵਾਲੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ਵੀ ਨਸ਼ਰ ਕੀਤੇ ਸਨ ਪਰ ਐੱਸ. ਐੱਚ. ਓ. ਸਤਪਾਲ ਸਿੰਘ ਮੁਤਾਬਕ ਪੁਲਸ ਵੱਲੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।


Deepak Kumar

Content Editor

Related News