ਸੜਕ ਹਾਦਸੇ ''ਚ ਨੌਜਵਾਨ ਦੀ ਮੌਤ
Sunday, Aug 25, 2019 - 11:49 PM (IST)

ਚਵਿੰਡਾ ਦੇਵੀ, (ਬਲਜੀਤ)— ਬੀਤੀ ਰਾਤ ਕਸਬਾ ਕੱਥੂਨੰਗਲ ਦੇ ਬਾਈਪਾਸ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ।
ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪਰਮਜੀਤ ਸਿੰਘ ਪੁੱਤਰ ਪਾਲ ਸਿੰਘ ਵਾਸੀ ਮੂਲੇਵਾਲ ਖੁਰਦ, ਗੁਰਦਾਸਪੁਰ ਜੋ ਅੰਮ੍ਰਿਤਸਰ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ, ਪਿੱਛੋਂ ਆਉਂਦੀ ਕਾਰ ਵੱਲੋਂ ਟੱਕਰ ਮਾਰਨ 'ਤੇ ਜ਼ਖਮੀ ਹੋ ਗਿਆ। ਉਸ ਨੂੰ ਮੁੱਢਲੀ ਡਾਕਟਰੀ ਸਹਾਇਤਾ ਲਈ ਗੁਰੂ ਨਾਨਕ ਦੇਸ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ। ਉਥੇ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਪੁਲਸ ਥਾਣਾ ਕੱਥੂਨੰਗਲ ਵੱਲੋਂ ਮੁਕੱਦਮਾਂ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।