ਸੜਕ ਹਾਦਸੇ ''ਚ ਨੌਜਵਾਨ ਦੀ ਮੌਤ

10/17/2019 8:44:42 PM

ਚੋਗਾਵਾਂ (ਹਰਜੀਤ)— ਅੱਡਾ ਕੋਟਲਾ ਨੇੜੇ ਇਕ ਤੇਜ਼ ਰਫ਼ਤਾਰ ਕਾਰ ਦੀ ਫੇਟ ਵੱਜਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਉਰਫ਼ ਲਵਲੀ (20) ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਖ਼ਿਆਲਾ ਕਲਾ ਜੋ ਕਿ ਆਰਥਿਕ ਪੱਖੋਂ ਕਮਜੋਰ ਹੋਣ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਕਰੇਨ ਲਾਉਣ ਦਾ ਕੰਮ ਕਰਦਾ ਸੀ। ਜੋ ਕਿ ਆਪਣੇ ਕੰਮ ਤੋਂ ਵਾਪਸ ਆ ਰਿਹਾ ਸੀ ਕਿ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜ਼ਿਕਰਯੋਗ ਹੈ ਕਿ ਮ੍ਰਿਤਕ ਦਾ ਭਰਾ ਦਿਲਪ੍ਰੀਤ ਸਿੰਘ ਪਹਿਲਾ ਹੀ ਇਕ ਕਤਲ ਦੇ ਕੇਸ 'ਚ ਜੇਲ 'ਚ ਬੰਦ ਹੈ।

KamalJeet Singh

This news is Content Editor KamalJeet Singh