25 ਸਾਲਾ ਨੌਜਵਾਨ ਦੀ ਸ਼ੱਕੀ ਹਾਲਤਾਂ ’ਚ ਲਾਸ਼ ਬਰਾਮਦ, ਫ਼ੈਲੀ ਸਨਸਨੀ

Friday, Jan 15, 2021 - 10:41 AM (IST)

25 ਸਾਲਾ ਨੌਜਵਾਨ ਦੀ ਸ਼ੱਕੀ ਹਾਲਤਾਂ ’ਚ ਲਾਸ਼ ਬਰਾਮਦ, ਫ਼ੈਲੀ ਸਨਸਨੀ

ਪਠਾਨਕੋਟ (ਸ਼ਾਰਦਾ) - ਵੀਰਵਾਰ ਦੀ ਸਵੇਰ ਨੂੰ ਨਜ਼ਦੀਕੀ ਪਿੰਡ ਰਾਣੀਪੁਰ ਦੇ ਬਾਹਰ ਇਕ ਨੌਜਵਾਨ ਦੀ ਸ਼ੱਕੀ ਹਾਲਤਾਂ ’ਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਜੁਗਿਆਲ ਦਾ ਰਹਿਣ ਵਾਲਾ ਸੀ। ਉਹ ਰਾਜ ਮਿਸਤਰੀ ਦੇ ਨਾਲ-ਨਾਲ ਸਰੀਆ ਬੰਨਣ ਦਾ ਕੰਮ ਵੀ ਕਰਦਾ ਸੀ। ਨੌਜਵਾਨ ਦੀ ਲਾਸ਼ ਮਿਲਣ ਦੇ ਬਾਅਦ ਆਲੇ-ਦੁਆਲੇ ਦੇ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ, ਜਿਸਦੇ ਬਾਅਦ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਪਹੁੰਚਾਇਆ।

ਪੜ੍ਹੋ ਇਹ ਵੀ ਖ਼ਬਰ - Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਇਨ੍ਹਾਂ ਗੱਲਾਂ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼, ਤਰੱਕੀ 'ਚ ਆ ਸਕਦੀਆਂ ਨੇ ਰੁਕਾਵਟਾਂ

ਮ੍ਰਿਤਕ ਨੌਜਵਾਨ ਦੀ ਮੌਤ ਸਬੰਧੀ ਜਦੋਂ ਥਾਣਾ ਮੁਖੀ ਭਾਰਤ ਭੂਸ਼ਣ ਸੈਣੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਲਵਲੀ (25) ਸਾਲਾ ਪੁੱਤਰ ਥੁਡ਼ੂ ਰਾਮ ਵਜੋ ਹੋਈ ਹੈ, ਜੋ ਜੁਗਿਆਲ ਦਾ ਰਹਿਣ ਵਾਲਾ ਹੈ। ਉਨ੍ਹਾਂ ਨੇ ਦੱਸਿਆ ਕਿ ਅਜੇ ਤੱਕ ਸ਼ੁਰੂਆਤੀ ਜਾਂਚ ’ਚ ਕੁਝ ਵੀ ਜਾਣਕਾਰੀ ਨਹੀਂ ਮਿਲ ਪਾਈ ਹੈ ਕਿ ਨੌਜਵਾਨ ਦੀ ਮੌਤ ਕਿਵੇਂ ਹੋਈ ਹੈ ਪਰ ਮੌਤ ਦੀ ਜਾਂਚ ਲਈ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟ ਆਉਣ ਦੇ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ


author

rajwinder kaur

Content Editor

Related News