ਵਿਦੇਸ਼ ’ਚ ਰਹਿੰਦੀ ਨੌਜਵਾਨ ਪੀੜ੍ਹੀ ਨੂੰ ਸਿੱਖ ਕੌਮ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਜ਼ਰੂਰੀ : ਕੰਗ

04/29/2023 1:33:16 PM

ਅੰਮ੍ਰਿਤਸਰ (ਛੀਨਾ)- ਸਿੱਖ ਨੌਜਵਾਨ ਪੀੜ੍ਹੀ ਨੂੰ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਸਿੱਖੀ ਸਰੂਪ ’ਚ ਸਜਾਉਣ ਦੇ ਮੰਤਵ ਨਾਲ ਐੱਨ. ਆਰ. ਆਈਜ਼ ਵਲੋਂ ਯੂਰਪ ’ਚ ਸਿੱਖੀ ਦੇ ਪ੍ਰਚਾਰ ਤੇ ਪਸਾਰ ਦੀ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ। ਇਹ ਵਿਚਾਰ ਇੰਡੀਅਨ ਸਿੱਖ ਕਮਿਊਨਟੀ ਇਟਲੀ ਦੇ ਪ੍ਰਧਾਨ ਸੁਖਦੇਵ ਸਿੰਘ ਕੰਗ ਨੇ ਪੰਥ ਪ੍ਰਸਿੱਧ ਢਾਡੀ ਭਾਈ ਬਲਬੀਰ ਸਿੰਘ ਪਾਰਸ ਨੂੰ ਸਿੱਖ ਕੌਮ ਦੀ ਚੜ੍ਹਦੀ ਕਲਾ ਦੇ ਕਾਰਜਾਂ ’ਚ ਵਿਸ਼ੇਸ਼ ਯੋਗਦਾਨ ਪਾਉਣ ’ਤੇ ਸਨਮਾਨਿਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਲਈ ਪੰਜਾਬ ਤੋਂ ਰਾਗੀ, ਢਾਡੀ, ਕਵੀਸ਼ਰੀ ਜਥੇ ਤੇ ਕਥਾ ਵਾਚਕ ਮੰਗਵਾਏ ਜਾਣਗੇਸ ਜਿੰਨਾ ਦੇ ਆਉਣ ਜਾਣ ਤੇ ਠਹਿਰਣ ਦਾ ਸਾਰਾ ਪ੍ਰਬੰਧ ਯੂਰਪ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਇਟਲੀ ਤੋਂ ਆਈ ਦੁਖਦ ਖ਼ਬਰ: ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਕੰਗ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ, ਜਿਸ ਤੋਂ ਵਿਦੇਸ਼ਾਂ ’ਚ ਰਹਿੰਦੀ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣਾ ਬਹੁਤ ਹੀ ਜ਼ਰੂਰੀ ਹੈ। ਕੰਗ ਨੇ ਕਿਹਾ ਕਿ ਭਾਵੇਂ ਅਸੀਂ ਪਰਿਵਾਰਾਂ ਸਮੇਤ ਵਿਦੇਸ਼ਾਂ ’ਚ ਆ ਵਸੇ ਹਾਂ ਪਰ ਅੱਜ ਵੀ ਸਾਡੀ ਰੂਹ ਪੰਜਾਬ ਨਾਲ ਹੀ ਜੁੜੀ ਹੋਈ ਹੈ ਤੇ ਅਸੀਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੀ ਗਈ ਸਿੱਖ ਕੌਮ ’ਚ ਪੈਦਾ ਹੋਣ ’ਤੇ ਭਾਰੀ ਫ਼ਖਰ ਮਹਿਸੂਸ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਸ਼੍ਰੋਮਣੀ ਕਮੇਟੀ ਦਾ ਵੀ ਸਹਿਯੋਗ ਲਿਆ ਜਾਵੇਗਾ। 

ਇਹ ਵੀ ਪੜ੍ਹੋ- Ielts ਸੈਂਟਰ ’ਚ ਪੜ੍ਹਦੀ ਕੁੜੀ ਨੂੰ ਬੁਲਾਉਣ ਤੋਂ ਰੋਕਣ ਸਬੰਧੀ ਛਿੱੜਿਆ ਵੱਡਾ ਵਿਵਾਦ, ਚੱਲੀਆਂ ਅੰਨ੍ਹੇਵਾਹ ਗੋਲ਼ੀਆਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan