ਨੌਜਵਾਨ ਦੀ ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ''ਤੇ ਹੋਈ ਵਾਇਰਲ, ਪੁਲਸ ਨੇ ਕੀਤਾ ਗ੍ਰਿਫ਼ਤਾਰ
Thursday, Jan 19, 2023 - 08:15 PM (IST)
ਤਰਨਤਾਰਨ (ਰਮਨ)- ਇਕ ਵਿਅਕਤੀ ਵੱਲੋਂ ਜਿੱਥੇ ਸ਼ਰੇਆਮ ਹਵਾਈ ਫਾਇਰਿੰਗ ਕੀਤੀ ਗਈ ਉੱਥੇ ਹੀ ਇਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ ਗਈ ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰਦੇ ਹੋਏ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਮੁਲਤਵੀ, 29 ਨੂੰ ਪਟਿਆਲਾ 'ਚ ਕਰਨੀ ਸੀ ਰੈਲੀ
ਜ਼ਿਲ੍ਹੇ ਅਧੀਨ ਆਉਂਦੇ ਥਾਣਾ ਸਦਰ ਪੱਟੀ ਦੀ ਪੁਲਸ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਬੀਤੀ 18 ਜਨਵਰੀ ਵਾਲੇ ਦਿਨ ਵਰਿੰਦਰ ਸਿੰਘ ਜੌਹਲ ਪੁੱਤਰ ਜਗਦੀਸ਼ ਸਿੰਘ ਵਾਸੀ ਜੌਹਲ ਰਾਜੂ ਸਿੰਘ ਹਾਲ ਨਿਵਾਸੀ ਜੌੜ ਸਿੰਘ ਵਾਲਾ ਵੱਲੋਂ ਆਪਣੀ ਲਾਇਸੰਸੀ ਰਾਈਫਲ ਨਾਲ ਸ਼ਰੇਆਮ ਹਵਾਈ ਫਾਇਰਿੰਗ ਕਰਦੇ ਹੋਏ ਉਸਦੀ ਵੀਡੀਓ ਬਣਾ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਗਈ ਹੈ, ਜਿਸ ਨਾਲ ਆਮ ਜਨਤਾ ਨੂੰ ਖਤਰੇ ਵਿਚ ਪਾਉਣ ਅਤੇ ਅਸਲੇ ਦੀ ਦੁਰਵਰਤੋਂ ਕਰਨ ਦਾ ਜੁਰਮ ਕੀਤਾ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਜਾਂਚ ਅਧਿਕਾਰੀ ਦਰਸ਼ਨ ਲਾਲ ਨੇ ਦੱਸਿਆ ਕਿ ਮੁਲਜ਼ਮ ਵਰਿੰਦਰ ਸਿੰਘ ਜੌਹਲ ਖਿਲਾਫ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ਼ ਕਰਦੇ ਹੋਏ ਵੀਰਵਾਰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਅਦਾਲਤ ਵੱਲੋਂ ਮੁਲਜ਼ਮ ਨੂੰ ਜੁਡੀਸ਼ੀਅਲੀ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।