ਸ਼ੱਕੀ ਹਾਲਤ ''ਚ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼
Friday, Mar 03, 2023 - 11:54 AM (IST)
ਪਠਾਨਕੋਟ (ਸ਼ਾਰਦਾ)- ਬੀਤੇ ਦਿਨ ਧੀਰਾ ਸਥਿਤ ਨਲਵਾ ਨਹਿਰ ’ਚ ਇਕ ਨੌਜਵਾਨ ਦੀ ਸ਼ੱਕੀ ਹਾਲਤਾਂ ’ਚ ਮੌਤ ਹੋ ਗਈ। ਜਿਸ ਤਹਿਤ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ।ਇਸ ਸਬੰਧੀ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਸਥਾਨਕ ਢਾਕੀ ਦੇ ਰਹਿਣ ਵਾਲੇ ਦੀਪਕ ਨੇ ਦੱਸਿਆ ਕਿ ਮੇਰਾ ਭਰਾ ਰਾਹੁਲ ਕੁਮਾਰ ਉਰਫ ਅੰਕੂ ਅਕਸਰ ਬੀਮਾਰ ਰਹਿਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਬੀਤੇ ਦਿਨ ਦੁਪਹਿਰ 1.30 ਵਜੇ ਦੇ ਕਰੀਬ ਘਰੋਂ ਸਾਮਾਨ ਲੈਣ ਨਿਕਲਿਆ ਸੀ ਪਰ ਵਾਪਸ ਨਹੀਂ ਪਰਤਿਆ।
ਇਹ ਵੀ ਪੜ੍ਹੋ- ਮਹਿਲਾ ਪੁਲਸ ਮੁਲਾਜ਼ਮ ਹੋਈ ਲੁੱਟ ਦਾ ਸ਼ਿਕਾਰ, ਤਿੰਨ ਮੁਲਜ਼ਮਾਂ ਨੂੰ ਕੀਤਾ ਕਾਬੂ
ਇਸ ਤੋਂ ਬਾਅਦ ਸ਼ਾਮ ਸਾਢੇ 4 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਉਹ ਨਹਿਰ ’ਚ ਪਿਆ ਹੋਇਆ ਹੈ। ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਸੀ. ਆਰ. ਪੀ. ਸੀ. ਦੀ ਧਾਰਾ-174 ਤਹਿਤ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੇਪਰ ਦੇ ਕੇ ਆਏ ਗੱਭਰੂ ਪੁੱਤ ਦੇ ਸੀਨੇ 'ਚ ਹੋਇਆ ਦਰਦ, ਪਰਿਵਾਰ ਨੂੰ ਦੇ ਗਿਆ ਸਦਾ ਲਈ ਵਿਛੋੜਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।