ਵਿਦੇਸ਼ ''ਚ ਨੌਕਰੀ ਦਿਵਾਉਣ ਦੇ ਨਾਂ ’ਤੇ ਨੌਜਵਾਨ ਨਾਲ 950,000 ਰੁਪਏ ਦੀ ਠੱਗੀ

Saturday, Mar 21, 2026 - 03:43 PM (IST)

ਵਿਦੇਸ਼ ''ਚ ਨੌਕਰੀ ਦਿਵਾਉਣ ਦੇ ਨਾਂ ’ਤੇ ਨੌਜਵਾਨ ਨਾਲ 950,000 ਰੁਪਏ ਦੀ ਠੱਗੀ

ਗੁਰਦਾਸਪੁਰ (ਵਿਨੋਦ): ਗੁਰਦਾਸਪੁਰ ਦੀ ਸਿਟੀ ਪੁਲਸ ਨੇ ਵਿਦੇਸ਼ ਕਤਰ ਭੇਜ ਕੇ ਨੌਕਰੀ ਦਿਵਾਉਣ ਦੇ ਨਾਮ ’ਤੇ ਇੱਕ ਨੌਜਵਾਨ ਨਾਲ 9,50,000 ਰੁਪਏ ਦੀ ਠੱਗੀ ਮਾਰਨ ਵਾਲੀ ਇੱਕ ਔਰਤ ਵਿਰੁੱਧ ਮਾਮਲਾ ਦਰਜ ਕੀਤਾ ਹੈ। ਏ.ਐੱਸ.ਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਮਰਾਜ ਪਾਲ ਪੁੱਤਰ ਸ਼੍ਰੀ ਰਾਮ ਵਾਸੀ ਹਰਦੋਛੰਨੀ ਰੋਡ, ਗੁਰਦਾਸਪੁਰ ਨੇ 31 ਜੁਲਾਈ 2025 ਨੂੰ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਦੋਸ਼ੀ ਔਰਤ ਸ਼ਵੇਤਾ ਪਤਨੀ ਵਰਿੰਦਰ ਮਹਾਜਨ ਵਾਸੀ ਬਹਿਰਾਮਪੁਰ ਰੋਡ, ਗੁਰਦਾਸਪੁਰ ਨੇ ਉਸ ਦੇ ਪੁੱਤਰ ਅਮਨ ਨੂੰ ਕਤਰ ਭੇਜਣ ਅਤੇ ਉੱਥੇ ਨੌਕਰੀ ਦਿਵਾਉਣ ਦੇ ਬਦਲੇ ਉਸ ਤੋਂ 9,50,000 ਰੁਪਏ ਲਏ ਸਨ, ਪਰ ਉਸ ਦੇ ਪੁੱਤਰ ਨੂੰ ਕਤਰ ਵਿੱਚ ਨੌਕਰੀ ਦਿਵਾਉਣ ਵਿੱਚ ਅਸਫਲ ਰਹੀ ਅਤੇ ਨਾ ਹੀ ਪੈਸੇ ਵਾਪਸ ਕਰ ਰਹੀ ਹੈ। ਡੀ.ਐੱਸ.ਪੀ ਸਿਟੀ ਗੁਰਦਾਸਪੁਰ ਵੱਲੋਂ ਸੌਂਪੀ ਗਈ ਜਾਂਚ ਰਿਪੋਰਟ ਦੇ ਆਧਾਰ ’ਤੇ ਔਰਤ ਸ਼ਵੇਤਾ ਵਿਰੁੱਧ ਕੇਸ ਦਰਜ ਕੀਤਾ ਗਿਆ ।

ਇਹ ਵੀ ਪੜ੍ਹੋ-  ਲਾਲਜੀਤ ਭੁੱਲਰ 'ਤੇ ਕਰੋ ਕਤਲ ਦਾ ਮਾਮਲਾ ਦਰਜ : ਗੁਰਜੀਤ ਔਜਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News