ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਨੌਜਵਾਨ ਦੀ ਮੌਤ
Friday, Jun 13, 2025 - 02:54 PM (IST)

ਬਟਾਲਾ(ਗੁਰਪ੍ਰੀਤ)- ਨਸ਼ੇ ਦੀ ਸਮੱਸਿਆ ਦਿਨੋਂਦਿਨ ਗੰਭੀਰ ਹੁੰਦੀ ਜਾ ਰਹੀ ਹੈ। ਤਾਜ਼ਾ ਮਾਮਲਾ ਬਟਾਲਾ ਦੇ ਸ਼ੁਕਰਪੁਰਾ ਇਲਾਕੇ ਦਾ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ 25 ਸਾਲਾ ਨੌਜਵਾਨ ਸਾਗਰ ਦੀ ਮੌਤ ਹੋ ਗਈ। ਮ੍ਰਿਤਕ ਸਾਗਰ ਇਕ 2 ਸਾਲ ਦੀ ਬੱਚੀ ਦਾ ਪਿਤਾ ਸੀ ਅਤੇ ਆਪਣੀ ਬਜ਼ੁਰਗ ਵਿਧਵਾ ਮਾਂ ਦਾ ਇੱਕੋ-ਇੱਕ ਸਹਾਰਾ ਸੀ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਸਾਗਰ ਦੀ ਮੌਤ ਬਾਅਦ ਪਰਿਵਾਰ ਦੀ ਮਾਲੀ ਹਾਲਤ ਇੰਨੀ ਖਰਾਬ ਹੈ ਕਿ ਉਸ ਦੀ ਮਾਂ ਆਪਣੇ ਪੁੱਤ ਦੇ ਅੰਤਿਮ ਸੰਸਕਾਰ ਲਈ ਲੋਕਾਂ ਕੋਲੋਂ ਮਦਦ ਦੀ ਗੁਹਾਰ ਲਾ ਰਹੀ ਹੈ। ਇਲਾਕਾ ਵਾਸੀਆਂ ਨੇ ਗਹਿਰੀ ਚਿੰਤਾ ਜਤਾਈ ਹੈ ਕਿ ਸ਼ੁਕਰਪੁਰਾ ਡੇਰਾ ਰੋਡ 'ਤੇ ਸ਼ਰੇਆਮ ਨਸ਼ਾ ਵੇਚਿਆ ਜਾਂਦਾ ਹੈ, ਜਿੱਥੇ ਨਸ਼ਾ ਵੇਚਣ ਅਤੇ ਖਰੀਦਣ ਲਈ ਬਾਹਰੋਂ ਆਉਣ ਵਾਲਿਆਂ ਦੀ ਆਵਾਜਾਈ ਸਧਾਰਨ ਗੱਲ ਬਣੀ ਹੋਈ ਹੈ। ਇਲਾਕੇ ਵਿੱਚ ਨਸ਼ੇ ਦੀ ਸਪਲਾਈ ਅਤੇ ਖੁੱਲ੍ਹੇ ਤੌਰ ਤੇ ਹੋ ਰਹੀ ਵਿਕਰੀ ਨੂੰ ਰੋਕਣ ਲਈ ਠੋਸ ਅਤੇ ਤਤਕਾਲ ਕਾਰਵਾਈ ਦੀ ਲੋੜ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8