ਪਿੰਡ ਉਚਾ ਕਿਲਾ ਦੇ ਨੌਜਵਾਨ ਦੀ ਨਸ਼ੇ ਦੀ ਓਵਾਰਡੋਜ਼ ਕਾਰਨ ਹੋਈ ਮੌਤ

Monday, Aug 28, 2023 - 01:43 PM (IST)

ਪਿੰਡ ਉਚਾ ਕਿਲਾ ਦੇ ਨੌਜਵਾਨ ਦੀ ਨਸ਼ੇ ਦੀ ਓਵਾਰਡੋਜ਼ ਕਾਰਨ ਹੋਈ ਮੌਤ

ਹਰਸ਼ਾ ਛੀਨਾ (ਰਾਜਵਿੰਦਰ ਹੁੰਦਲ)- ਥਾਣਾ ਰਾਜਾਸਾਂਸੀ ਦੀ ਹਦੂਦ ਅੰਦਰ ਪੈਂਦੇ ਪਿੰਡ ਉੱਚਾ ਕਿਲ੍ਹਾ ਵਿਖੇ ਬੀਤੀ ਦੇਰ ਰਾਤ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਮਨਜੀਤ ਸਿੰਘ ਚੌਂਕੀ ਇੰਚਾਰਜ ਕੁੱਕੜਾਂ ਵਾਲਾ ਨੇ ਦੱਸਿਆ ਕਿ ਪਿੰਡ ਉੱਚਾ ਕਿਲ੍ਹਾ ਦੇ ਵਾਸੀ ਸੋਨੂੰ ਪੁੱਤਰ ਸਵਿੰਦਰ ਸਿੰਘ ਜੋ ਕਿ ਨਸ਼ਾ ਕਰਨ ਦਾ ਆਦੀ ਸੀ, ਬੀਤੀ ਰਾਤ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਉਸ ਦੀ ਮੌਤ ਹੋ ਗਈ।

 ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਨੌਜਵਾਨ ਪੁੱਤ ਦੀ ਮੌਤ

ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਨੇਤਰਹੀਣ ਪਿਤਾ ਦਾ ਇਕਲੌਤਾ ਸਹਾਰਾ ਸੀ। ਇਸ ਸਮੇਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਤੋਂ ਮੰਗ ਕੀਤੀ ਕਿ ਪਿੰਡਾਂ ਵਿੱਚ ਵਧ ਰਹੇ ਨਸ਼ੇ ਨੂੰ ਦੇਖਦਿਆਂ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਤਲ ਦਾ ਮੁਕਦਮਾ ਦਰਜ ਕੀਤਾ ਜਾਵੇ।

ਇਹ ਵੀ ਪੜ੍ਹੋ-  ਨਸ਼ਾ ਵਿਰੋਧੀ ਕਮੇਟੀ ਵੱਲੋਂ ਨਸ਼ੇੜੀ ਕਾਬੂ, ਨਸ਼ੇ ਕਰਦਿਆਂ ਦੀ ਵੀਡੀਓ ਹੋਈ ਸੀ ਵਾਇਰਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News