ਅੰਮ੍ਰਿਤਸਰ ਤੋਂ ਚੇਤਨਪੁਰਾ ਆ ਰਹੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ ''ਤੇ ਹੋਈ ਮੌਤ

Sunday, Oct 15, 2023 - 12:50 PM (IST)

ਅੰਮ੍ਰਿਤਸਰ ਤੋਂ ਚੇਤਨਪੁਰਾ ਆ ਰਹੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ ''ਤੇ ਹੋਈ ਮੌਤ

ਚੇਤਨਪੁਰਾ (ਨਿਰਵੈਲ)- ਬੀਤੀ ਰਾਤ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਪੁੱਤਰ ਵਿਸਾਖਾ ਸਿੰਘ (25) ਵਾਸੀ ਚੇਤਨਪੁਰਾ ਜੋ ਬੀਤੀ ਰਾਤ 10 ਵਜੇ ਦੇ ਕਰੀਬ ਮੋਟਰਸਾਈਕਲ ’ਤੇ ਅੰਮ੍ਰਿਤਸਰ ਤੋਂ ਚੇਤਨਪੁਰਾ ਤੋਂ ਆ ਰਿਹਾ ਸੀ। 

ਇਹ ਵੀ ਪੜ੍ਹੋ-  ਸਾਬਕਾ ਵਿਧਾਇਕ ਸੇਖੜੀ ਨੇ ਮੁੰਡੇ ਨਾਲ ਰਲ਼ ਕੁੱਟਿਆ ਆਪਣਾ ਭਰਾ, ਵੇਖੋ ਵੀਡੀਓ

ਜਦੋਂ ਉਹ ਸਥਾਨਕ ਨਗਰ ਚੇਤਨਪੁਰਾ ਬੱਸ ਸਟੈਂਡ ’ਤੇ ਕੋਲ ਪੁੱਜਾ ਤਾਂ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਝੰਡੇਰ ਦੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਗੁੰਡਾਗਰਦੀ ਦਾ ਨੰਗਾ ਨਾਚ, ਮਾਮੂਲੀ ਗੱਲ ਨੂੰ ਲੈ ਕੇ ਚੱਲੀਆਂ ਗੋਲੀਆਂ, ਜਾਣੋ ਪੂਰਾ ਮਾਮਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News