ਕਾਰ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਦੀ ਮੌਤ

08/21/2019 9:54:45 PM

ਬਟਾਲਾ (ਜ. ਬ.)-ਬੀਤੇ ਦਿਨੀਂ ਬਟਾਲਾ ਫਤਿਹਗੜ੍ਹ ਚੂੜੀਆਂ ਰੋਡ 'ਤੇ ਕਾਰ ਦੀ ਲਪੇਟ 'ਚ ਆਉਣ ਨਾਲ ਜ਼ਖਮੀ ਹੋਏ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਘਣੀਏ ਕੇ ਬਾਂਗਰ ਦੇ ਐੱਸ. ਐੱਚ. ਓ. ਅਮੋਲਕਦੀਪ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ ਪੁੱਤਰਾਨ ਦਲਬੀਰ ਸਿੰਘ ਵਾਸੀ ਗੁਜਰਪੁਰਾ ਦੋਵੇਂ ਸਕੇ ਭਰਾ ਹਨ ਅਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸੀ ਜਦੋਂ ਕਾਦੀਆਂ ਰਾਜਪੂਤਾਂ ਨਜ਼ਦੀਕ ਪੁੱਜੇ ਤਾਂ ਪਿੱਛੇ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਇਨ੍ਹਾਂ ਦੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ 'ਚੋਂ ਹਰਵਿੰਦਰ ਸਿੰਘ ਦੀ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਮੌਤ ਹੋ ਗਈ, ਉਸ ਦੇ ਭਰਾ ਸੁਖਵਿੰਦਰ ਦੇ ਬਿਆਨਾਂ 'ਤੇ ਏ. ਐੱਸ. ਆਈ. ਸੰਤੋਖ ਸਿੰਘ ਨੇ ਕਾਰ ਦੇ ਡਰਾਈਵਰ ਝਿਰਮਲ ਸਿੰਘ ਵਾਸੀ ਸੇਖਵਾਂ ਖਿਲਾਫ਼ ਕੇਸ ਦਰਜ ਕਰ ਦਿੱਤਾ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।


Karan Kumar

Content Editor

Related News