ਵਾਹਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

07/15/2020 8:08:58 PM

ਬਟਾਲਾ,(ਮਠਾਰੂ)- ਬਟਾਲਾ-ਗੁਰਦਾਸਪੁਰ ਰੋਡ ’ਤੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣÎ ਨਾਲ ਇਕ ਨੌਜਵਾਨ ਦੀ ਮੌਤ ਅਤੇ 1 ਦੇ ਜ਼ਖਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਚੀਮਾ ਖੁੱਡੀ ਅਤੇ ਗਗਨਦੀਪ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਬੱਬੇਹਾਲੀ ਜੋ ਕਿ ਇਕ ਪ੍ਰਾਈਵੇਟ ਫਾਈਨਾਂਸ ਕੰਪਨੀ ’ਚ ਕੰਮ ਕਰਦੇ ਹਨ। ਅੱਜ ਦੋਵੇਂ ਨੌਜਵਾਨ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦਾਸਪੁਰ ਵਾਲੀ ਸਾਈਡ ਤੋਂ ਬਟਾਲਾ ਆ ਰਹੇ ਸਨ, ਜਦੋਂ ਉਹ ਨੌਸ਼ਹਿਰਾ ਮੱਝਾਂ ਸਿੰਘ ਵਾਲਾ ਪੁੱਲ ਚੜ੍ਹੇ ਤਾਂ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਦੋਵੇਂ ਨੌਜਵਾਨ ਪੁੱਲ ਦੇ ਕਿਨਾਰੇ ਨਾਲ ਵੱਜਣ ਤੋਂ ਬਾਅਦ ਪੁੱਲ ਤੋਂ ਥੱਲੇ ਡਿੱਗ ਗਏ ਅਤੇ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ 108 ਐਬੂਲੈਂਸ ਦੇ ਕਰਮਚਾਰੀਆਂ ਨੇ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਨੇ ਮਨਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਅਤੇ ਗਗਨਦੀਪ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਰ ਕੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਮੌਕੇ ’ਤੇ ਪੁੱਜੇ ਨੌਸ਼ਹਿਰਾ ਮੱਝਾਂ ਸਿੰਘ ਦੇ ਚੌਂਕੀ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਾਹਨ ਸਵਾਰ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News