ਅਵਾਰਾ ਪਸ਼ੂ ਦੇ ਮੋਟਰਸਾਈਕਲ ਅੱਗੇ ਆਉਣ ਨਾਲ ਨੌਜਵਾਨ ਦੀ ਮੌਤ

Thursday, Aug 07, 2025 - 04:32 PM (IST)

ਅਵਾਰਾ ਪਸ਼ੂ ਦੇ ਮੋਟਰਸਾਈਕਲ ਅੱਗੇ ਆਉਣ ਨਾਲ ਨੌਜਵਾਨ ਦੀ ਮੌਤ

ਬਟਾਲਾ(ਸਾਹਿਲ, ਯੋਗੀ)-ਅਵਾਰਾ ਪਸ਼ੂ ਦੇ ਮੋਟਰਸਾਈਕਲ ਅੱਗੇ ਆਉਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਸੇਖਵਾਂ ਦੇ ਏ. ਐੱਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਭਜਨ ਮਸੀਹ ਪੁੱਤਰ ਫੰਦੀ ਮਸੀਹ ਵਾਸੀ ਪਿੰਡ ਪੁਰਾਣਾ ਨੇ ਬਿਆਨ ਦਰਜ ਕਰਵਾਏ ਕਿ ਉਸਦਾ ਲੜਕਾ ਅਭਿਸ਼ੇਕ ਮਸੀਹ (25) ਜੋ ਕਿ ਬਟਾਲਾ ਵਿਖੇ ਸਟੇਸ਼ਨਰੀ ਦੀ ਦੁਕਾਨ ’ਤੇ ਕੰਮ ਕਰਦਾ ਸੀ, ਬੀਤੀ 4 ਅਗਸਤ ਦੀ ਰਾਤ 9 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ਨੰ. ਪੀ. ਬੀ. 35ਐੱਲ. 1316 ’ਤੇ ਸਵਾਰ ਹੋ ਕੇ ਨਿੱਜੀ ਕੰਮ ਲਈ ਘਰੋਂ ਅੱਡਾ ਵਡਾਲਾ ਗ੍ਰੰਥੀਆਂ ਵਿਖੇ ਗਿਆ ਸੀ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਕਾਂਡ, ਵਕੀਲ ਨੇ ਬੇਸ਼ਰਮੀ ਦੀ ਹੱਦ ਕੀਤੀ ਪਾਰ, ਕੁੜੀ ਨਾਲ ਪੰਜ ਦਿਨ ਤੱਕ ਕੀਤਾ...

ਜਦੋਂ ਉਹ ਵਾਪਸ ਆਪਣੇ ਪਿੰਡ ਨੂੰ ਆ ਰਿਹਾ ਸੀ ਤਾਂ ਰਸਤੇ ਵਿਚ ਅਚਾਨਕ ਉਸਦੇ ਲੜਕੇ ਦੇ ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆ ਗਿਆ, ਜਿਸ ਨੂੰ ਬਚਾਉਂਦਿਆਂ ਮੋਟਰਸਾਈਕਲ ਤੋਂ ਹੇਠਾਂ ਡਿੱਗਣ ਨਾਲ ਇਸਦੇ ਗੰਭੀਰ ਸੱਟ ਲੱਗ ਗਈ ਅਤੇ ਇਸਦੀ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਮ੍ਰਿਤਕ ਦੇ ਪਿਤਾ ਭਜਨ ਮਸੀਹ ਦੇ ਬਿਆਨ ’ਤੇ 194 ਬੀ. ਐੱਨ. ਐੱਸ. ਐੱਸ. ਤਹਿਤ ਬਣਦੀ ਕਾਨੂੰਨੀ ਕਾਰਵਾਈ ਥਾਣਾ ਸੇਖਵਾਂ ਵਿਖੇ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਜਾਅਲੀ ਦਸਤਾਵੇਜ਼ਾਂ 'ਤੇ ਪੰਜਾਬ ਪੁਲਸ 'ਚ ਭਰਤੀ ਹੋਇਆ ASI, ਰਿਟਾਇਰਡ ਹੋਣ ਮਗਰੋਂ ਵੱਡੇ ਖੁਲਾਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News