ਨਸ਼ੇ ਦੀ ਭੇਟ ਚੜਿਆ ਇਕ ਹੋਰ ਨੌਜਵਾਨ, ਪਹਿਲਾਂ ਵੀ ਪਰਿਵਾਰ ਦੇ 2 ਮੈਂਬਰਾਂ ਦੀ ਹੋ ਚੁੱਕੀ ਮੌਤ
Friday, May 29, 2026 - 02:42 PM (IST)
ਅੰਮ੍ਰਿਤਸਰ (ਨੀਰਜ)- ਸਰਹੱਦੀ ਪਿੰਡ ਅਟਾਰੀ 'ਚ ਨਸ਼ੇ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਰਹਿਣ ਵਾਲੇ ਗਗਨਦੀਪ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਇਸੇ ਪਰਿਵਾਰ ਦੇ ਦੋ ਹੋਰ ਮੈਂਬਰਾਂ ਦੀ ਵੀ ਪਹਿਲਾਂ ਨਸ਼ੇ ਦੀ ਲਤ ਕਾਰਨ ਮੌਤ ਹੋ ਚੁੱਕੀ ਹੈ। ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਭਾਵੇਂ ਨਸ਼ੇ 'ਤੇ ਰੋਕ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਸਰਹੱਦੀ ਇਲਾਕਿਆਂ ਵਿੱਚ ਹਾਲਾਤ ਅਜੇ ਵੀ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਸਾਲ 2016 ਤੋਂ ਹੁਣ ਤੱਕ ਪਿੰਡ ਵਿੱਚ 200 ਤੋਂ ਵੱਧ ਲੋਕਾਂ ਦੀ ਮੌਤ ਨਸ਼ੇ ਕਾਰਨ ਹੋ ਚੁੱਕੀ ਹੈ, ਪਰ ਨਸ਼ੇ ਦੀ ਸਪਲਾਈ ਰੋਕਣ ਲਈ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਗਏ।
ਇਹ ਵੀ ਪੜ੍ਹੋ- ਮਜੀਠਾ ਹਲਕੇ ਵਿੱਚ ਲੋਕਤੰਤਰ ਦਾ “ਘਾਣ” : ਬਿਕਰਮ ਮਜੀਠੀਆ
ਸਰਪੰਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਵਿੱਚ ਇਸ ਸਮੇਂ ਡਰੋਨਾਂ ਦੀ ਆਵਾਜਾਈ ਪਹਿਲਾਂ ਨਾਲੋਂ ਕਾਫ਼ੀ ਵੱਧ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ਾ ਭੇਜੇ ਜਾਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਕਾਰਨ ਨੌਜਵਾਨ ਪੀੜ੍ਹੀ ਨਸ਼ੇ ਦੀ ਚਪੇਟ ਵਿੱਚ ਆ ਰਹੀ ਹੈ। ਜ਼ਿਕਰਯੋਗ ਹੈ ਕਿ ਸਰਪੰਚ ਹਰਪ੍ਰੀਤ ਸਿੰਘ ਨੂੰ ਹਾਲ ਹੀ ਵਿੱਚ ਹੋਏ ‘ਆਪਰੇਸ਼ਨ ਸਿੰਦੂਰ’ ਦੌਰਾਨ ਫੌਜ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਬੀ.ਐਸ.ਐਫ ਤੇ ਪੁਲਸ ਦੀ ਸਾਂਝੀ ਕਾਰਵਾਈ, ਖੇਤਾਂ 'ਚੋਂ DJI MAVIC 4 PRO ਡਰੋਨ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
