ਕਾਰ ਅਤੇ ਮੋਟਰਸਾਈਕਲ ਦੌਰਾਨ ਨੌਜਵਾਨ ਦੀ ਮੌਤ

Tuesday, Apr 15, 2025 - 11:13 AM (IST)

ਕਾਰ ਅਤੇ ਮੋਟਰਸਾਈਕਲ ਦੌਰਾਨ ਨੌਜਵਾਨ ਦੀ ਮੌਤ

ਤਰਨਤਾਰਨ (ਰਮਨ)-ਮੋਟਰਸਾਈਕਲ ਅਤੇ ਤੇਜ਼ ਰਫਤਾਰ ਕਾਰ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜੀਓ ਪ੍ਰੀਤ ਸਿੰਘ ਪੁੱਤਰ ਜਸਜੀਤ ਸਿੰਘ ਵਾਸੀ ਤਰਸਿੱਕਾ ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਉਹ ਅਤੇ ਉਸ ਦਾ ਦੋਸਤ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਕਲੇਰ ਘੁਮਾਨ ਜ਼ਿਲ੍ਹਾ ਅੰਮ੍ਰਿਤਸਰ ਟਿੱਪਰ ਟਰਾਂਸਪੋਰਟ ਦਾ ਕੰਮ ਕਰਦੇ ਹਨ ਅਤੇ ਬੀਤੀ 12 ਅਪ੍ਰੈਲ ਦੀ ਰਾਤ ਕਰੀਬ 9 ਵਜੇ ਜਦੋਂ ਉਹ ਫਿਰੋਜ਼ਪੁਰ ਤੋਂ ਮੋਟਰਸਾਈਕਲ ਉਪਰ ਸਵਾਰ ਹੋ ਆਪਣੇ ਪਿੰਡ ਨੂੰ ਆ ਰਹੇ ਸਨ ਤਾਂ ਪਿੰਡ ਰਾਹਲ-ਚਾਹਲ ਵਿਖੇ ਪੁੱਜਣ ਦੌਰਾਨ ਇਕ ਕਾਰ ਬੜੀ ਤੇਜ਼ ਰਫਤਾਰ ਨਾਲ ਗਲਤ ਸਾਈਡ ’ਤੇ ਆਈ ਅਤੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਉਹ ਦੋਵੇਂ ਜ਼ਖ਼ਮੀ ਹੋ ਗਏ ਅਤੇ ਨਜ਼ਦੀਕੀ ਲੋਕਾਂ ਵੱਲੋਂ ਉਨ੍ਹਾਂ ਨੂੰ ਤਰਨਤਾਰਨ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੇ ਦੋਸਤ ਗੁਰਪ੍ਰੀਤ ਸਿੰਘ (26) ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਅਣਪਛਾਤੇ ਵਾਹਨ ਚਾਲਕ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

Shivani Bassan

Content Editor

Related News