ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Monday, May 11, 2026 - 02:36 PM (IST)

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਲੋਪੋਕੇ (ਸਤਨਾਮ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਮੁਮੰਦ ਸੌੜੀਆਂ ਵਿਖੇ 22 ਸਾਲਾ ਨੌਜਵਾਨ ਹੈਪੀ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਜੋਬਨ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਹੈਪੀ ਸਿੰਘ ਮਿਹਨਤ-ਮਜ਼ਦੂਰੀ ਕਰਦਾ ਸੀ ਅਤੇ ਕਰੀਬ 6 ਮਹੀਨਿਆਂ ਬਾਅਦ ਮੱਧ ਪ੍ਰਦੇਸ਼ (ਐੱਮ.ਪੀ.) ਤੋਂ ਘਰ ਵਾਪਸ ਆਇਆ ਸੀ।  ਬਰਸਾਤੀ ਨਾਲੇ ਦੇ ਨੇੜੇ ਨਸ਼ੇ ਦਾ ਟੀਕਾ ਲਗਾਉਣ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ: ਸਰਪੰਚ ਤੋਂ ਮੰਗੀ 50 ਲੱਖ ਦੀ ਫਿਰੌਤੀ, ਨਾ ਦੇਣ 'ਤੇ ਘਰ 'ਚ ਸੁੱਟ'ਤਾ ਬੰਬ

ਇਸ ਮੌਕੇ ਪਿੰਡ ਵਾਸੀਆਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਜਿਸ ਨੂੰ ਨੱਥ ਪਾਉਣ ਵਿੱਚ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਸਫ਼ਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਲੋਪੋਕੇ ਵਿਖੇ ਕਈ ਵਾਰ ਲਿਖਤੀ ਦਰਖ਼ਾਸਤਾਂ ਦੇ ਕੇ ਜਾਣੂ ਵੀ ਕਰਵਾਇਆ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਪੁਲਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਵਿੱਚੋਂ ਨਸ਼ੇ ਦੇ ਕੋਹੜ ਨੂੰ ਖ਼ਤਮ ਕੀਤਾ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News