ਅੱਪਰਬਾਰੀ ਦੋਆਬ ਨਹਿਰ ’ਚ ਨਹਾਉਂਦੇ ਸਮੇਂ ਨੌਜਵਾਨ ਡੁੱਬਿਆ, ਹੋਈ ਮੌਤ

Sunday, Jul 19, 2026 - 11:37 AM (IST)

ਅੱਪਰਬਾਰੀ ਦੋਆਬ ਨਹਿਰ ’ਚ ਨਹਾਉਂਦੇ ਸਮੇਂ ਨੌਜਵਾਨ ਡੁੱਬਿਆ, ਹੋਈ ਮੌਤ

ਦੀਨਾਨਗਰ (ਕਪੂਰ)-ਅੱਪਰਬਾਰੀ ਦੋਆਬ ਨਹਿਰ ’ਚ ਨਹਾਉਂਦੇ ਸਮੇਂ ਡੁੱਬਣ ਕਾਰਨ ਇਕ ਨੌਜਵਾਨ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਓਜਲਾ ਦੇ ਰਹਿਣ ਵਾਲੇ ਜੋਗਿੰਦਰ ਮਸੀਹ ਦਾ ਪੁੱਤਰ ਅਭੀ, ਜੋ ਕਿ ਆਪਣੇ ਕੁਝ ਦੋਸਤਾਂ ਨਾਲ ਅੱਪਰ ਬਾਰੀ ਦੋਆਬ ਨਹਿਰ ਦੇ ਨਾਨੋਨੰਗਲ ਪੁਲ ’ਤੇ ਨਹਾ ਰਿਹਾ ਸੀ, ਨੇ ਨਹਿਰ ’ਚ ਛਾਲ ਮਾਰ ਦਿੱਤੀ। ਜਦੋਂ ਉਹ ਕਾਫ਼ੀ ਦੇਰ ਤੱਕ ਪਾਣੀ ’ਚੋਂ ਬਾਹਰ ਨਹੀਂ ਆਇਆ ਤਾਂ ਉਸ ਦੇ ਦੋਸਤਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਕਾਫ਼ੀ ਮੁਸ਼ੱਕਤ ਤੋਂ ਬਾਅਦ ਅਭੀ ਨੂੰ ਨਹਿਰ ’ਚੋਂ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ- ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਦੱਸਿਆ ਜਾ ਰਿਹਾ ਹੈ ਕਿ ਜਦੋਂ ਅਭੀ ਨੇ ਨਹਾਉਣ ਲਈ ਨਹਿਰ ’ਚ ਛਾਲ ਮਾਰੀ ਤਾਂ ਪਾਣੀ ਦੇ ਅੰਦਰ ਉਸ ਦਾ ਸਿਰ ਪੱਥਰਾਂ ’ਚ ਫਸ ਗਿਆ, ਜਿਸ ਕਾਰਨ ਉਸ ਦੇ ਸਿਰ ’ਤੇ ਗੰਭੀਰ ਸੱਟਾਂ ਵੀ ਲੱਗੀ। ਘਟਨਾ ਦੀ ਸੂਚਨਾ ਮਿਲਣ ’ਤੇ ਸਥਾਨਕ ਪੁਲਸ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News