ਟਰੈਕਟਰ ’ਤੇ ਸਟੰਟ ਕਰਦੇ ਨੌਜਵਾਨ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਹੋਇਆ ਸਖ਼ਤ, SDM ਨੂੰ ਸੌਂਪੀ ਪੂਰੇ ਮਾਮਲੇ ਦੀ ਜਾਂਚ

10/31/2023 1:18:58 PM

ਗੁਰਦਾਸਪੁਰ (ਹਰਮਨ, ਵਿਨੋਦ)- 2 ਦਿਨ ਪਹਿਲਾਂ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ’ਚ ਖੇਡ ਮੇਲੇ ਦੌਰਾਨ ਟਰੈਕਟਰ ’ਤੇ ਸਟੰਟ ਕਰਦਿਆਂ ਨੌਜਵਾਨ ਦੀ ਹੋਈ ਦਰਦਨਾਕ ਮੌਤ ਤੋਂ ਬਾਅਦ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ। ਇਸ ਦੇ ਚਲਦਿਆਂ ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- ਲੰਡਨ ’ਚ 19 ਸਾਲਾ ਪੰਜਾਬੀ ਕੁੜੀ ਦਾ ਕਤਲ, ਚਾਕੂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ

ਦੱਸਣਯੋਗ ਹੈ ਕਿ ਸਟੰਟ ਕਰਦਿਆਂ ਨੌਜਵਾਨ ਸੁਖਮਨਦੀਪ ਦੀ ਟਰੈਕਟਰ ਹੇਠਾਂ ਆ ਕੇ ਹੋਈ ਦਰਦਨਾਕ ਮੌਤ ਨਾਲ ਸਬੰਧਤ ਘਟਨਾ ਦੀ ਪੂਰੀ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਸੀ ਅਤੇ ਲੋਕਾਂ ਅੰਦਰ ਅਜਿਹੇ ਸਟੰਟਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ। ਇਸ ਤੋਂ ਬਾਅਦ ਹੁਣ ਡਿਪਟੀ ਕਮਿਸ਼ਨਰ ਨੇ ਸਾਰੇ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਖੁਲਾਸਾ ਹੋਇਆ ਹੈ ਕਿ ਮੇਲਾ ਕਮੇਟੀ ਨੇ ਪ੍ਰਸ਼ਾਸਨ ਤੋਂ ਅਜਿਹੇ ਸਟੰਟ ਕਰਨ ਦੀ ਮਨਜ਼ੂਰੀ ਨਹੀਂ ਲਈ ਸੀ। ਹੁਣ ਇਹ ਕਿਹਾ ਜਾ ਰਿਹਾ ਹੈ ਕਿ ਜੇਕਰ ਮਨਜ਼ੂਰੀ ਲਈ ਅਪਲਾਈ ਕੀਤਾ ਹੁੰਦਾ ਤਾਂ ਫਿਰ ਇਸ ਸਟੰਟ ਨੂੰ ਕਰਨ ਦੀ ਇਜਾਜ਼ਤ ਹੀ ਨਹੀਂ ਦਿੱਤੀ ਜਾਣੀ ਸੀ ਜਾਂ ਫਿਰ ਇਸ ਨੂੰ ਪੂਰੇ ਸੁਰੱਖਿਅਤ ਢੰਗ ਨਾਲ ਕਰਵਾਇਆ ਜਾਣਾ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਜਾ ਰਹੀ ਕੁੜੀ ਨੂੰ ਅਗਵਾ ਕਰ ਕੀਤਾ ਜਬਰ-ਜ਼ਿਨਾਹ, ਬਣਾਈ ਅਸ਼ਲੀਲ ਵੀਡੀਓ

ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਿੰਡ ਸਾਰਚੂਰ ਦੀ ਮੇਲਾ ਕਮੇਟੀ ਵੱਲੋਂ ਮੇਲੇ ’ਚ ਸਟੰਟ ਕਰਨ ਬਾਰੇ ਪ੍ਰਸ਼ਾਸਨ ਨੂੰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ ਅਤੇ ਨਾ ਹੀ ਕੋਈ ਅਗਾਊਂ ਪ੍ਰਵਾਨਗੀ ਲਈ ਗਈ ਸੀ ਪਰ ਇਸ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪੋ-ਆਪਣੇ ਖੇਤਰਾਂ ਵਿਚ ਲੱਗਣ ਵਾਲੇ ਅਜਿਹੇ ਮੇਲਿਆਂ ’ਤੇ ਵਿਸ਼ੇਸ਼ ਨਜ਼ਰ ਰੱਖਣ ਅਤੇ ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਿਨਾਂ ਅਜਿਹਾ ਕੋਈ ਵੀ ਪ੍ਰੋਗਰਾਮ ਕਰਵਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ, ਜਿਸ ’ਚ ਜਾਨ-ਮਾਲ ਨੂੰ ਖਤਰਾ ਪੈਦਾ ਕਰਨ ਵਾਲਾ ਅਜਿਹਾ ਕੋਈ ਸਟੰਟ ਕਰਵਾਇਆ ਜਾਣਾ ਹੋਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਡੇਢ ਕਿੱਲੋ ਸੋਨੇ ਦੀ ਪੇਸਟ ਬਰਾਮਦ, ਮੁਲਾਜ਼ਮਾਂ ਤੇ ਸਮੱਗਲਰਾਂ ਦੀ ਮਿਲੀਭੁਗਤ ਦਾ ਖ਼ਦਸ਼ਾ

ਉਨ੍ਹਾਂ ਕਿਹਾ ਕਿ ਇਸ ਹਾਦਸੇ ਤੋਂ ਬਾਅਦ ਐੱਸ. ਡੀ. ਐੱਮ. ਫਤਿਹਗੜ੍ਹ ਚੂੜੀਆਂ ਨੂੰ ਮਾਮਲੇ ਦੀ ਜਾਂਚ ਕਰ ਕੇ ਇਕ ਹਫ਼ਤੇ ’ਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ’ਚ ਐਡਵਾਈਜ਼ਰੀ ਜਾਰੀ ਕਰ ਕੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਵੱਖ-ਵੱਖ ਪਿੰਡਾਂ ਦੀਆਂ ਮੇਲਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਮੇਲਿਆਂ ’ਚ ਅਜਿਹੇ ਸਟੰਟ ਕਰਨ ਤੋਂ ਗੁਰੇਜ਼ ਕਰਨ ਅਤੇ ਜੇਕਰ ਕੋਈ ਅਜਿਹਾ ਸਟੰਟ ਕਰਵਾਉਣਾ ਹੈ ਤਾਂ ਉਹ ਪਹਿਲਾਂ ਪ੍ਰਸ਼ਾਸਨ ਨੂੰ ਸੂਚਿਤ ਕਰ ਕੇ ਪ੍ਰਵਾਨਗੀ ਲੈਣ। ਪ੍ਰਸ਼ਾਸਨ ਵੀ ਕਮੇਟੀਆਂ ਨੂੰ ਪੁਖਤਾ ਇੰਤਜ਼ਾਮ ਕਰਨ ’ਚ ਸਹਿਯੋਗ ਕਰੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan