ਕਾਰ-ਸਕੂਟਰੀ ਟੱਕਰ ’ਚ ਸਕੂਟਰੀ ਸਵਾਰ ਨੌਜਵਾਨ ਦੀ ਮੌਤ
Tuesday, Apr 07, 2026 - 05:50 PM (IST)
ਗੁਰਦਾਸਪੁਰ (ਵਿਨੋਦ): ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਆਲੇਚੱਕ ਦੇ ਕੋਲ ਇਕ ਕਾਰ ਵਲੋਂ ਇਕ ਸਕੂਟਰੀ ਨੂੰ ਟੱਕਰ ਮਾਰ ਦੇਣ ਨਾਲ ਸਕੂਟਰੀ ਸਵਾਰ ਦੀ ਮੌਤ ਹੋ ਗਈ। ਗੁਰਦਾਸਪੁਰ ਸਦਰ ਪੁਲਸ ਸਟੇਸ਼ਨ ਵਿੱਚ ਤਾਇਨਾਤ ਏ.ਐੱਸ.ਆਈ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਸੰਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਸ਼ਮਸ਼ੇਰਪੁਰ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦਾ ਭਤੀਜਾ ਗੁਰਮੁੱਖ ਸਿੰਘ ਬੀਤੀ ਦੇਰ ਸ਼ਾਮ ਆਪਣੀ ਸਕੂਟਰੀ ’ਤੇ ਗੁਰਦਾਸਪੁਰ ਤੋਂ ਪਿੰਡ ਸ਼ਮਸ਼ੇਰਪੁਰ ਵਾਪਸ ਆ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
ਜਦੋਂ ਉਹ ਪਿੰਡ ਆਲੇਚੱਕ ਪਹੁੰਚਿਆ ਤਾਂ ਉਲਟ ਦਿਸ਼ਾ ਤੋਂ ਆ ਰਹੀ ਇੱਕ ਕਾਰ ਪੀਬੀ-11ਸੀ.ਐੱਸ-9095, ਬਹੁਤ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਨੇ ਉਸ ਦੇ ਭਤੀਜੇ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਗੁਰਮੁੱਖ ਸਿੰਘ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ ਉਸ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਕਾਰ ਚਾਲਕ ਪਰਸਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਜੰਡੇ, ਥਾਣਾ ਦੋਰਾਂਗਲਾ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਨੌਜਵਾਨ ਕੁੜੀ ਤੇ 2 ਮੁੰਡਿਆਂ ਦੀ ਅਜਿਹੀ ਹਾਲਤ 'ਚ ਵੀਡੀਓ ਵਾਇਰਲ, ਹਰਕਤ ’ਚ ਆਈ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
